20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

21 ਨੂੰ ਪੰਜਾਬ ਬੰਦ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਨੂਰਪੁਰ ਬੇਦੀ ਵਿਖੇ ਦੁਕਾਨਦਾਰਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 19 ਅਗਸਤ (ਵਿੰਦਰਪਾਲ ਝਾਂਡੀਆਂ)-ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਹੁਣ ਸੜਕਾਂ ਅਤੇ ਬਾਜ਼ਾਰਾਂ ਵਿਚ ਮੋਰਚਾ ਸੰਭਾਲ ਲਿਆ ਹੈ। ਕਿਰਤੀ ਕਿਸਾਨ ਮੋਰਚਾ ਸਮੇਤ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਨੂਰਪੁਰ ਬੇਦੀ ਬੱਸ ਸਟੈਂਡ, ਬੈਂਸਾਂ ਅੱਡਾ ਅਤੇ ਇਲਾਕੇ ਦੇ ਹੋਰ ਬਾਜ਼ਾਰਾਂ ਵਿਚ ਪਹੁੰਚ ਕੇ ਦੁਕਾਨਦਾਰਾਂ ਨੂੰ ਬੰਦ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਅਜੀਤ ਡੈਸਕ 20-08-2026
ਨੂਰਪੁਰ ਬੇਦੀ, 19 ਅਗਸਤ (ਵਿੰਦਰਪਾਲ ਝਾਂਡੀਆਂ)-ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਹੁਣ ਸੜਕਾਂ ਅਤੇ ਬਾਜ਼ਾਰਾਂ ਵਿਚ ਮੋਰਚਾ ਸੰਭਾਲ ਲਿਆ ਹੈ। ਕਿਰਤੀ ਕਿਸਾਨ ਮੋਰਚਾ ਸਮੇਤ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਨੂਰਪੁਰ ਬੇਦੀ ਬੱਸ ਸਟੈਂਡ, ਬੈਂਸਾਂ ਅੱਡਾ ਅਤੇ ਇਲਾਕੇ ਦੇ ਹੋਰ ਬਾਜ਼ਾਰਾਂ ਵਿਚ ਪਹੁੰਚ ਕੇ ਦੁਕਾਨਦਾਰਾਂ ਨੂੰ ਬੰਦ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ ਦੀ ਅਗਵਾਈ ਹੇਠ ਕੀਤੀ ਗਈ ਇਸ ਮੁਹਿੰਮ ਦੌਰਾਨ ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਦਹਾਕਿਆਂ ਤੋਂ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 21 ਅਗਸਤ ਦਾ ਬੰਦ ਕਿਸੇ ਇੱਕ ਧਰਮ ਜਾਂ ਭਾਈਚਾਰੇ ਦਾ ਨਹੀਂ, ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਹੱਕਾਂ ਨਾਲ ਜੁੜੀ ਆਵਾਜ਼ ਹੈ। ‘32-32 ਸਾਲ ਜੇਲ੍ਹਾਂ ਵਿਚ ਗੁਜ਼ਾਰਨ ਵਾਲਿਆਂ ਨੂੰ ਹੋਰ ਕਿੰਨੀ ਸਜ਼ਾ?’ ਵੀਰ ਸਿੰਘ ਬੜਵਾ ਅਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਿਸੇ ਵਿਅਕਤੀ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿਚ ਰੱਖਣਾ ਇਨਸਾਫ਼ ਦੇ ਸਿਧਾਂਤਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਮਾਮਲੇ ‘ਤੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ 21 ਅਗਸਤ ਦੇ ਬੰਦ ਨੂੰ ਸਫਲ ਬਣਾਉਣਾ ਚਾਹੀਦਾ ਹੈ। ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਤਰੇੜਾਂ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੋਕਾਂ ਨੂੰ ਇੱਕਜੁੱਟ ਹੋ ਕੇ ਨਾਕਾਮ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪੰਜਾਬ ਨਾਲ ਸਬੰਧਿਤ ਅਹਿਮ ਮਸਲਿਆਂ ‘ਤੇ ਸਰਕਾਰ ਦੀ ਚੁੱਪ ਲੋਕਾਂ ਵਿਚ ਰੋਸ ਪੈਦਾ ਕਰ ਰਹੀ ਹੈ। ਮੋਰਚਾ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ, ਟੈਕਸੀ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਆਜ਼ਾਦ ਟੈਕਸੀ ਯੂਨੀਅਨ ਦੇ ਸੂਬਾ ਆਗੂ ਕਮਲਜੀਤ ਸਿੰਘ, ਮਨੋਜ ਜੋਸ਼ੀ ਸਮੇਤ ਆਗੂਆਂ ਨੇ ਕਿਹਾ ਕਿ 21 ਅਗਸਤ ਨੂੰ ਪੰਜਾਬ ਬੰਦ ਪੂਰਨ ਤੌਰ ‘ਤੇ ਸਫਲ ਬਣਾਉਣ ਲਈ ਘਰ-ਘਰ ਅਤੇ ਦੁਕਾਨ-ਦੁਕਾਨ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰੀਤਮ ਸਿੰਘ ਰਾਏਪੁਰ, ਅਵਤਾਰ ਸਿੰਘ ਅਸਾਲਤਪੁਰ ਹਰਪ੍ਰੀਤ ਸਿੰਘ ਭੱਟੋ, ਮੰਗਲ ਸਿੰਘ ਹਰੀਪੁਰ, ਅਮਰਜੀਤ ਸਿੰਘ ਬੈਂਸਾਂ, ਬਲਵੀਰ ਸਿੰਘ ਮੁੰਨੇ, ਸੋਮ ਸਿੰਘ ਮੁੰਨੇ, ਕੇਵਲ ਸਿੰਘ ਬ੍ਰਾਹਮਣ ਮਾਜਰਾ, ਸੁੱਚਾ ਸਿੰਘ ਕਲਮਾ ਆਦਿ ਕਿਸਾਨ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਬੱਸ ਅੱਡਾ ਬੈਂਸ-ਤਖਤਗੜ੍ਹ ਮੋੜ ’ਤੇ ਲਗਾਈਆਂ ਨਵੀਆਂ ਇੰਟਰਲੋਕ ਟਾਈਲਾਂ ’ਤੇ ਬਰਸਾਤੀ ਪਾਣੀ ਖੜਨ ਕਾਰਨ ਵਿਭਾਗ ਦੀ ਕਾਰਗੁਜ਼ਾਰ... ਅਗਲੀ ਖ਼ਬਰ ਪਿੰਡ ਟਿੱਬਾ ਟੱਪਰੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।