ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ ਨਾਲ ਮੀਟਿੰਗ ਕਰਦੇ ਹੋਏ। ਭਾਕਿਯੂ ਲੱਖੋਵਾਲ ਨੇ ਮੋਰਿੰਡਾ ਮੁਕੰਮਲ ਬੰਦ ਕਰਨ ਲਈ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ
ਮੋਰਿੰਡਾ, 20 ਅਗਸਤ (ਪ੍ਰਿਤਪਾਲ ਸਿੰਘ)- ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ਦੇ ਰੋਸ ਵਜੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ, ਵਪਾਰ ਮੰਡਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਾਵਨ ਕੁਮਾਰ ਦਾਨੀ ਅਤੇ ਪ੍ਰੀਤ ਸਵੀਟ ਹਾਊਸ ਨਾਲ ਮੀਟਿੰਗ ਕਰਕੇ ਸਵੇਰੇ 7 ਵਜੇ ਤੋਂ 2 ਵਜੇ ਤੱਕ ਸ਼ਹਿਰ ਦੀਆਂ ਸਮੂਹ ਦੁਕਾਨਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਵਿਚ 7 ਵਜੇ ਤੋਂ ਲੈ ਕੇ 2 ਵਜੇ ਤੱਕ ਮੋਰਿੰਡਾ ਬਾਜ਼ਾਰ ਬੰਦ ਰੱਖਿਆ ਜਾਵੇਗਾ।
ਅਜੀਤ ਡੈਸਕ
21-08-2026