21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪ੍ਰੈੱਸ ਕਲੱਬ ਦੇ ਆਨਰੇਰੀ ਮੈਂਬਰ ਰਣਜੀਤ ਸਿੰਘ ਗਿੱਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਰਹੇ ਕਲੱਬ ਦੇ ਮੈਂਬਰ। ਪ੍ਰੈੱਸ ਕਲੱਬ ਪਹੁੰਚਣ ’ਤੇ ਰਣਜੀਤ ਸਿੰਘ ਗਿੱਲ ਦਾ ਭਰਵਾਂ ਸਵਾਗਤ

ਰੂਪਨਗਰ, 20 ਅਗਸਤ (ਯਸ਼ਵੰਤ ਬਸੀ)- ਪ੍ਰੈੱਸ ਕਲੱਬ ਰੂਪਨਗਰ ਦੇ ਆਨਰੇਰੀ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਪ੍ਰੈੱਸ ਕਲੱਬ ਰੂਪਨਗਰ ਵਿਖੇ ਪਹੁੰਚੇ, ਜਿੱਥੇ ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸ.

ਅਜੀਤ ਡੈਸਕ 21-08-2026
ਰੂਪਨਗਰ, 20 ਅਗਸਤ (ਯਸ਼ਵੰਤ ਬਸੀ)- ਪ੍ਰੈੱਸ ਕਲੱਬ ਰੂਪਨਗਰ ਦੇ ਆਨਰੇਰੀ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਪ੍ਰੈੱਸ ਕਲੱਬ ਰੂਪਨਗਰ ਵਿਖੇ ਪਹੁੰਚੇ, ਜਿੱਥੇ ਕਲੱਬ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸ. ਗਿੱਲ ਨੇ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਇਲਾਕੇ ਵਿਚ ਕਲੱਬ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਲੀ ਸਹਾਇਤਾ ਵਜੋਂ ਫੰਡ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਪੱਤਰਕਾਰ ਸਮਾਜ ਦੇ ਮੁੱਦਿਆਂ ਨੂੰ ਲੋਕਾਂ ਅਤੇ ਸਰਕਾਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਾਬਕਾ ਪ੍ਰਧਾਨ ਵਿਜੇ ਸ਼ਰਮਾ, ਬਹਾਦਰਜੀਤ ਸਿੰਘ, ਜਨਰਲ ਸਕੱਤਰ ਤਜਿੰਦਰ ਸਿੰਘ, ਮੁੱਖ ਸਲਾਹਕਾਰ ਸਤੀਸ਼ ਜਗੋਤਾ, ਮੀਤ ਪ੍ਰਧਾਨ ਕਮਲਜੀਤ ਸਿੰਘ ਭਾਰਜ, ਖਜ਼ਾਨਚੀ ਸੁਰਜੀਤ ਸਿੰਘ ਗਾਂਧੀ, ਕਾਰਜਕਾਰਨੀ ਕਮੇਟੀ ਮੈਂਬਰ ਸਰਬਜੀਤ ਸਿੰਘ ਕਾਕਾ, ਵਰੁਣ ਲਾਂਭਾ, ਪੁਲਕਿਤ ਕੁਮਾਰ ਅਤੇ ਕੁਲਜੀਤ ਸਿੰਘ ਹਨੀ ਸਮੇਤ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਰਣਜੀਤ ਸਿੰਘ ਗਿੱਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਤੀਜ ਦਾ ਤਿਉਹਾਰ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਗੁਰੂ ਨਗਰੀ ਨੂੰ ਸਾਫ਼ ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਲਈ ਸਫ਼ਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।