23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰੀ ਹਾਈ ਸਕੂਲ ਅਗੰਮਪੁਰ ਸਕੂਲ ਵਿਖੇ ਸਕੂਲਾਂ ਦੇ ਅੰਤਰ ਜ਼ੋਨਲ ਸਰਕਲ ਸਟਾਇਲ ਕਬੱਡੀ ਦੇ ਚਾਰ ਰੋਜ਼ਾ ਮੁਕਾਬਲੇ ਹੋਏ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਸਰਕਲ ਸਟਾਇਲ ਕਬੱਡੀ ਦੇ ਚਾਰ ਰੋਜ਼ਾ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਬਲਾਕ ਸੰਮਤੀ ਦੇ ਉਪ ਚੇਅਰਪਰਸ਼ਨ ਪੂਜਾ ਰਾਣਾ ਵਲੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

ਬਲਾਕ ਸੰਮਤੀ ਦੀ ਉਪ ਚੇਅਰਪਰਸ਼ਨ ਪੂਜਾ ਰਾਣਾ ਨੇ ਕਰਵਾਈ ਸ਼ੁਰੂਆਤ 23-08-2026
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਸਰਕਲ ਸਟਾਇਲ ਕਬੱਡੀ ਦੇ ਚਾਰ ਰੋਜ਼ਾ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਬਲਾਕ ਸੰਮਤੀ ਦੇ ਉਪ ਚੇਅਰਪਰਸ਼ਨ ਪੂਜਾ ਰਾਣਾ ਵਲੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਕੂਲ ਦੀ ਮੁੱਖ ਅਧਿਆਪਿਕਾ ਰੁਪਿੰਦਰਜੀਤ ਕੌਰ ਤੇ ਜ਼ੋਨਲ ਸਕੱਤਰ ਅਸੋਕ ਰਾਣਾ ਨੇ ਦੱਸਿਆ ਕਿ ਸਰਕਲ ਸਟਾਇਲ ਕਬੱਡੀ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ 14, 17 ਤੇ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਹੋ ਰਹੇ ਹਨ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹਾ ਜ਼ੋਨਲ ਜੇਤੂ ਟੀਮਾਂ ਭਾਗ ਲੈ ਰਹੀਆਂ ਹਨ। ਇਸੇ ਦੌਰਾਨ ਜੋਨਲ ਪ੍ਰਧਾਨ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਤੇ ਪ੍ਰਿੰਸੀਪਲ ਨੀਰਜ ਵਰਮਾ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਅਤੇ ਖਿਡਾਰੀਆਂ ਨੂੰ ਅਨੁਸਾਸ਼ਨ ਨਾਲ ਖੇਡਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਦਲਜੀਤ ਸਿੰਘ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਬਖਸ਼ੀ ਰਾਮ, ਅਮਰੀਕ ਸਿੰਘ, ਜਸਵੀਰ ਕੌਰ, ਪੁਸ਼ਪਾ ਦੇਵੀ, ਜਸਪ੍ਰੀਤ ਸਿੰਘ, ਹਰਿੰਦਰਪਾਲ ਕੌਰ, ਸਤਨਾਮ ਸਿੰਘ, ਅਸ਼ਵਨੀ ਕੁਮਾਰ, ਇਕਬਾਲ ਸਿੰਘ, ਰਣਬੀਰ ਸਿੰਘ, ਸੁਖਪ੍ਰੀਤ ਸਿੰਘ, ਰਾਮ ਕੁਮਾਰ, ਸੁਰਜੀਤ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ ਕਾਲਾ, ਅਮਰਜੀਤ ਪਾਲ ਸਿੰਘ, ਸੁਰਿੰਦਰ ਸਿੰਘ, ਹਰਜੋਤ ਸਿੰਘ, ਤੇਜਿੰਦਰ ਸਿੰਘ ਬਾਜ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਮੌਲੀਜਾਗਰਾਂ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅਜੀਤ, ਜਲੰਧਰ ਟ੍ਰੈਫ਼ਿਕ ਇੰਚਾਰਜ ਮਲਕੀਤ ਸਿੰਘ ਨੇ ਚੋਰੀ ਦਾ ਫੜਿਆ ਮੋਟਰਸਾਈਕਲ ਕੀਤਾ ਮਾਲਕ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।