24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

‘ਗੱਲ ਪੰਜਾਬ ਦੀ’ ਮੁਹਿੰਮ ਸੰਬੰਧੀ ਨੰਗਲ ਵਿਖੇ ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਹਨ ਐਡਵੋਕੇਟ ਕਾਰਤਿਕ ਕੌਂਸਲ। ‘ਗੱਲ ਪੰਜਾਬ ਦੀ’ ਮੁਹਿੰਮ ਰਾਹੀਂ ਲੋਕਾਂ ਨੂੰ ਸਿਆਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਮੁੱਦਿਆਂ ’ਤੇ ਇੱਕਜੁੱਟ ਹੋਣ ਦੀ ਲੋੜ- ਪੀਰ ਮੁਹੰਮਦ

ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਨੂੰ ਮੌਜੂਦਾ ਆਰਥਿਕ, ਸਮਾਜਿਕ ਤੇ ਰੁਜ਼ਗਾਰ ਸੰਬੰਧੀ ਚੁਣੌਤੀਆਂ ਵਿਚੋਂ ਕੱਢਣ ਲਈ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੀ ਸੋਚ ਅਤੇ ਲੋਕ-ਭਾਗੀਦਾਰੀ ਨੂੰ ਤਰਜੀਹ ਦੇਣ ਦੀ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ ਨੇ ‘ਗੱਲ ਪੰਜਾਬ ਦੀ’ ਪਹਿਲਕਦਮੀ ਸੰਬੰਧੀ ਕੀਤਾ।

ਅਜੀਤ ਡੈਸਕ 24-08-2026
ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਨੂੰ ਮੌਜੂਦਾ ਆਰਥਿਕ, ਸਮਾਜਿਕ ਤੇ ਰੁਜ਼ਗਾਰ ਸੰਬੰਧੀ ਚੁਣੌਤੀਆਂ ਵਿਚੋਂ ਕੱਢਣ ਲਈ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੀ ਸੋਚ ਅਤੇ ਲੋਕ-ਭਾਗੀਦਾਰੀ ਨੂੰ ਤਰਜੀਹ ਦੇਣ ਦੀ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਕਰਨੈਲ ਸਿੰਘ ਪੀਰ ਮੁਹੰਮਦ ਨੇ ‘ਗੱਲ ਪੰਜਾਬ ਦੀ’ ਪਹਿਲਕਦਮੀ ਸੰਬੰਧੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਆਰਥਿਕ, ਸਮਾਜਿਕ, ਸਿਆਸੀ ਅਤੇ ਨੌਜਵਾਨਾਂ ਦੇ ਰੁਜ਼ਗਾਰ ਨਾਲ ਜੁੜੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕੇਵਲ ਇੱਕ-ਦੂਜੇ ‘ਤੇ ਦੋਸ਼ ਲਗਾਉਣ ਨਾਲ ਨਹੀਂ, ਸਗੋਂ ਸਾਂਝੀ ਸੋਚ, ਭਾਗੀਦਾਰੀ ਅਤੇ ਸਮੂਹਿਕ ਜ਼ਿੰਮੇਵਾਰੀ ਨਾਲ ਹੀ ਸੰਭਵ ਹੈ। ਸ. ਪੀਰ ਮੁਹੰਮਦ ਨੇ ਕਿਹਾ ਕਿ ਨੰਗਲ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਨੰਗਲ ਦੇ ਨੌਜਵਾਨ ਆਗੂ ਚੇਤਨ ਸਹੋੜ ‘ਗੱਲ ਪੰਜਾਬ ਦੀ’ ਪਹਿਲਕਦਮੀ ਦੇ ਚੇਅਰਮੈਨ ਵਜੋਂ ਅਗਵਾਈ ਕਰ ਰਹੇ ਹਨ। ਉਨ੍ਹਾਂ ਨੰਗਲ ਵਾਸੀਆਂ ਸਮੇਤ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਧੜੇਬੰਦੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਨਾਲ ਜੁੜਨ, ਆਪਣੇ ਕੀਮਤੀ ਸੁਝਾਅ ਦੇਣ ਅਤੇ ਪੰਜਾਬ ਦੇ ਹੱਕਾਂ ਤੇ ਬਿਹਤਰ ਭਵਿੱਖ ਲਈ ਸਾਂਝੇ ਤੌਰ ‘ਤੇ ਆਵਾਜ਼ ਬੁਲੰਦ ਕਰਨ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਕਾਰਤਿਕ ਕੌਂਸਲ ਤੇ ਹਰਦੀਪ ਸਿੰਘ ਬਾਠ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।