24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਦਾ ਚੋਣ ਇਜਲਾਸ

ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਮਲਾਗਰ ਸਿੰਘ, ਕੁਲਦੀਪ ਸਿੰਘ ਡਹਿਰ, ਸਤਵਿੰਦਰ ਸਿੰਘ ਨੀਟਾ, ਦਲਵੀਰ ਸਿੰਘ ਜਟਾਣਾ ਦੇ ਆਧਾਰਿਤ ਪ੍ਰਧਾਨਗੀ ਮੰਡਲ ਹੇਠ ਹੋਇਆ। ਇਜਲਾਸ ਦੀ ਕਾਰਵਾਈ ਜਾਰੀ ਕਰਦਿਆਂ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਇਜਲਾਸ ਵਿਚ ਉਸਾਰੀ ਨਾਲ ਸੰਬੰਧਿਤ ਰਾਜ ਮਿਸਤਰੀਆਂ, ਮਜ਼ਦੂਰਾਂ, ਪਲੰਬਰਾ, ਕਾਰਪੇਂਟਰ, ਇਲੈਕਟ੍ਰੀਸ਼ੀਅਨ, ਮਾਰਬਲ, ਟਾਇਲ, ਬਾਰ ਬੈਂਡਰ, ਪੀ.

ਅਜੀਤ ਡੈਸਕ 24-08-2026
ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਮਲਾਗਰ ਸਿੰਘ, ਕੁਲਦੀਪ ਸਿੰਘ ਡਹਿਰ, ਸਤਵਿੰਦਰ ਸਿੰਘ ਨੀਟਾ, ਦਲਵੀਰ ਸਿੰਘ ਜਟਾਣਾ ਦੇ ਆਧਾਰਿਤ ਪ੍ਰਧਾਨਗੀ ਮੰਡਲ ਹੇਠ ਹੋਇਆ। ਇਜਲਾਸ ਦੀ ਕਾਰਵਾਈ ਜਾਰੀ ਕਰਦਿਆਂ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਇਜਲਾਸ ਵਿਚ ਉਸਾਰੀ ਨਾਲ ਸੰਬੰਧਿਤ ਰਾਜ ਮਿਸਤਰੀਆਂ, ਮਜ਼ਦੂਰਾਂ, ਪਲੰਬਰਾ, ਕਾਰਪੇਂਟਰ, ਇਲੈਕਟ੍ਰੀਸ਼ੀਅਨ, ਮਾਰਬਲ, ਟਾਇਲ, ਬਾਰ ਬੈਂਡਰ, ਪੀ.ਓ.ਪੀ., ਲੈਟਰ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਜਲਾਸ ਵਿਚ ਸਮੁੱਚੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ, ਰਜਿਸਟਰੇਸ਼ਨ ਨਵਿਆਉਣ, ਸਮੇਤ ਪੰਜਾਬ ਉਸਾਰੀ ਆਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਜਾਰੀ ਕੀਤੀਆਂ ਸਕੀਮਾਂ ਨੂੰ ਲਾਗੂ ਕਰਾਉਣ ਲਈ ਜਥੇਬੰਦੀ ਨੂੰ ਮਜ਼ਬੂਤ ਕਰਨ, ਸਕੀਮਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਦਾ ਅਹਿਦ ਕੀਤਾ ਗਿਆ। ਇਜਲਾਸ ਦੌਰਾਨ ਜਥੇਬੰਦੀ ਦੇ ਆਗੂਆਂ ਦੀ ਸਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ, ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਖ਼ਜ਼ਾਨਚੀ ਮਿਸਤਰੀ ਗੁਰਮੇਲ ਸਿੰਘ, ਚੇਅਰਮੈਨ ਅਜੈਬ ਸਿੰਘ ਸਮਾਣਾ,ਵਾਇਸ ਚੇਅਰਮੈਨ ਜਰਨੈਲ ਸਿੰਘ ਜੈਲਾ, ਸੁਰਿੰਦਰ ਸਿੰਘ ਅੰਗਰੇਜ਼, ਗੁਲਾਬ ਚੰਦ ਚੌਹਾਨ ਤੇ ਗੁਰਪ੍ਰੀਤ ਸਿੰਘ ਭੂਰੜੇ ਨੂੰ ਸੀਨੀਅਰ ਮੀਤ ਪ੍ਰਧਾਨ, ਬਹਾਦਰ ਸਿੰਘ ਜਟਾਣਾ, ਜਗਮੀਤ ਸਿੰਘ, ਤੇ ਜਸਵੰਤ ਸਿੰਘ ਨੂੰ ਮੀਤ ਪ੍ਰਧਾਨ, ਸਤਵਿੰਦਰ ਸਿੰਘ ਨੀਟਾ ਨੂੰ ਸੰਯੁਕਤ ਸਕੱਤਰ, ਕਮਲਜੀਤ ਸਿੰਘ ਪ੍ਰੈੱਸ ਸਕੱਤਰ, ਉਂਕਾਰ ਸਿੰਘ ਇਲੈਕਟ੍ਰੀਸ਼ੀਅਨ ਪ੍ਰਚਾਰ ਸਕੱਤਰ, ਮਲਾਗਰ ਸਿੰਘ ਮੁੱਖ ਸਲਾਹਕਾਰ, ਹਰਮੇਸ਼ ਕੁਮਾਰ ਸਲਾਹਕਾਰ, ਜਸਵੀਰ ਸਿੰਘ ਜੱਸੀ ਸਹਾਇਕ ਵਿੱਤ ਸਕੱਤਰ, ਜੀਵਨ ਸਿੰਘ ਆਡੀਟਰ, ਮਨਦੀਪ ਸਿੰਘ, ਕਸਤੂਰੀ ਲਾਲ ਬੇਲਾ ਕਾਰਜਕਾਰੀ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ।
ਪਿਛਲੀ ਖ਼ਬਰ ਰਾਣਾ ਕੇ. ਪੀ. ਸਿੰਘ ਦੇ ਅਚਾਨਕ ਦੌਰੇ ਦੌਰਾਨ ਸਹੂਲਤਾਂ ਦੀ ਘਾਟ ਬੇਨਕਾਬ ਅਗਲੀ ਖ਼ਬਰ ਸਰਹਿੰਦ ਨਹਿਰ ’ਤੇ ਨਵੇਂ ਪੁਲ ਦਾ ਅੱਜ ਰੱਖਿਆ ਜਾਵੇਗਾ ਨੀਂਹ ਪੱਥਰ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾਾ ਲੰਬੇ ਸਮੇਂ ਦੀ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।