26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬਾਨ ’ਚ ਮਨਾਉਣ ਲਈ ਹੁਕਮਨਾਮਾ ਜਾਰੀ ਹੋਵੇ-ਐਡਵੋਕੇਟ ਘਈ

ਰੂਪਨਗਰ, 25 ਅਗਸਤ (ਸਟਾਫ਼ ਰਿਪੋਰਟਰ)- ਸੀਨੀਅਰ ਬਸਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਭਾਈ ਜੈਤਾ ਜੀ ਉਰਫ਼ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਦੇਸ਼-ਵਿਦੇਸ਼ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿਚ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।

ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਟਾਫ਼ ਰਿਪੋਰਟਰ)- ਸੀਨੀਅਰ ਬਸਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਭਾਈ ਜੈਤਾ ਜੀ ਉਰਫ਼ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਦੇਸ਼-ਵਿਦੇਸ਼ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿਚ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਗੁਰਦੁਆਰਾ ਸਾਹਿਬਾਨ ਵਿਚ ਸਮਾਗਮ ਕਰਵਾਏ ਜਾਣ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਦੇਸ਼ ਦੀ ਏਕਤਾ-ਅਖੰਡਤਾ ਲਈ ਅਰਦਾਸ ਕੀਤੀ ਜਾਵੇ।
ਪਿਛਲੀ ਖ਼ਬਰ ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ ਇਕੱਠ ’ਤੇ ਪਾਬੰਦੀ ਅਗਲੀ ਖ਼ਬਰ ਐੱਚ. ਡੀ. ਐਫ. ਸੀ. ਬੈਂਕ ਮੋਰਿੰਡਾ ਦਾ ਏ. ਟੀ. ਐਮ. ਉਖਾੜ ਕੇ ਲੈ ਗਏ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।