ਸ਼ਾਹਪੁਰ ਬੇਲਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਲੈਂਟਰ ਦੀ ਅਰੰਭਤਾ
ਨੂਰਪੁਰ ਬੇਦੀ, 26 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਸ਼ਾਹਪੁਰ ਬੇਲਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਦੇ ਨਿਰਮਾਣ ਕਾਰਜ ਨੂੰ ਅੱਗੇ ਵਧਾਉਂਦਿਆਂ ਲੈਂਟਰ ਪਾਉਣ ਦੇ ਕੰਮ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਅਰਦਾਸ ਕਰਵਾਈ ਗਈ, ਉਪਰੰਤ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਅਜੀਤ ਡੈਸਕ
27-08-2026