28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਮਰਜੀਤ ਸਿੰਘ ਲੌਂਗੀਆ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰ ਪ੍ਰੀਤ ਸਿੰਘ ਬਾਵਾ ਦੇ ਮਾਮਾ ਜੀ ਅਮਰਜੀਤ ਸਿੰਘ ਲੌਂਗੀਆ, ਵਾਸੀ ਪਿੰਡ ਖੈਰਾਬਾਦ, ਦੇ ਅਚਾਨਕ ਅਕਾਲ ਚਲਾਣੇ ’ਤੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵਕੀਲ ਭਾਈਚਾਰੇ ਦੀਆਂ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਸੁਖਵਿੰਦਰ ਸਿੰਘ ਵਿਸਕੀ ਨੇ ਲੌਂਗੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਐਡਵੋਕੇਟ ਅਮਰਿੰਦਰ ਪ੍ਰੀਤ ਸਿੰਘ ਬਾਵਾ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਅਜੀਤ ਡੈਸਕ 28-08-2026
ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਬਾਰ ਐਸੋਸੀਏਸ਼ਨ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰ ਪ੍ਰੀਤ ਸਿੰਘ ਬਾਵਾ ਦੇ ਮਾਮਾ ਜੀ ਅਮਰਜੀਤ ਸਿੰਘ ਲੌਂਗੀਆ, ਵਾਸੀ ਪਿੰਡ ਖੈਰਾਬਾਦ, ਦੇ ਅਚਾਨਕ ਅਕਾਲ ਚਲਾਣੇ ’ਤੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵਕੀਲ ਭਾਈਚਾਰੇ ਦੀਆਂ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ ਤੇ ਨਗਰ ਸੁਧਾਰ ਟਰੱਸਟ ਰੂਪਨਗਰ ਸੁਖਵਿੰਦਰ ਸਿੰਘ ਵਿਸਕੀ ਨੇ ਲੌਂਗੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਐਡਵੋਕੇਟ ਅਮਰਿੰਦਰ ਪ੍ਰੀਤ ਸਿੰਘ ਬਾਵਾ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਅਮਰਜੀਤ ਸਿੰਘ ਲੌਂਗੀਆ ਲੰਮਾ ਸਮਾਂ ਹੈੱਡਵਰਕਸ ਵਿਖੇ ਤਾਇਨਾਤ ਰਹੇ ਅਤੇ ਬਹੁਤ ਹੀ ਹਸਮੁਖ ਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਦਾ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦੇਹਾਂਤ ਹੋ ਗਿਆ। ਉਹਨਾਂ ਦੀ ਮ੍ਰਿਤਕ ਦੇਹ ਦਾ ਸੰਸਕਾਰ ਪਿੰਡ ਖਹਿਰਾਵਾਦ ਵਿਖੇ ਕੀਤਾ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਗੈਰ-ਰਾਜਨੀਤਿਕ ਸ਼ਖ਼ਸੀਅਤਾਂ ਤੋਂ ਇਲਾਵਾ ਵਕੀਲ ਭਾਈਚਾਰੇ ਦੇ ਮੈਂਬਰਾਂ ਨੇ ਵੀ ਐਡਵੋਕੇਟ ਬਾਵਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਪਿਛਲੀ ਖ਼ਬਰ ਐਡਵੋਕੇਟ ਨਿਪੁੰਨ ਸੋਨੀ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਬਾਰ ਐਸੋਸੀਏਸ਼ਨ ਵਲੋਂ ਵਧਾਈ ਅਗਲੀ ਖ਼ਬਰ ਸ਼ੇਖਾਂ ਮੁਹੱਲੇ ’ਚ ਭਗਵਤੀ ਜਾਗਰਣ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਮਾਤਾ ਰਾਣੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਸਰਬੱਤ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।