29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜਗੀਰ ਸਿੰਘ ਅਸਰਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੀ ਸਰਾਂ ਵਿਚ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਵਿਸ਼ੇਸ਼ ਤੋਰ ਤੇ ਸਿਰਕਤ ਕੀਤੀ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਖੇੜੀ ਨੇ ਦਿੰਦਿਆਂ ਦੱਸਿਆ ਕਿ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਅਤੇ ਕਰ ਮੁਕਤ ਵਪਾਰ ਸਮਝੋਤੇ ਦੇ ਵਿਰੋਧ ਵਿਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਧਰਨਾ ਅਤੇ ਰਹਿੰਦੀਆਂ ਕਿਸਾਨੀ ਮੰਗਾਂ ਦੇ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਤੱਕ ਲਗਾਏ ਜਾ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 29-08-2026
ਸ੍ਰੀ ਚਮਕੌਰ ਸਾਹਿਬ, 28 ਅਗਸਤ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜਗੀਰ ਸਿੰਘ ਅਸਰਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੀ ਸਰਾਂ ਵਿਚ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਵਿਸ਼ੇਸ਼ ਤੋਰ ਤੇ ਸਿਰਕਤ ਕੀਤੀ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਖੇੜੀ ਨੇ ਦਿੰਦਿਆਂ ਦੱਸਿਆ ਕਿ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਅਤੇ ਕਰ ਮੁਕਤ ਵਪਾਰ ਸਮਝੋਤੇ ਦੇ ਵਿਰੋਧ ਵਿਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਧਰਨਾ ਅਤੇ ਰਹਿੰਦੀਆਂ ਕਿਸਾਨੀ ਮੰਗਾਂ ਦੇ ਲਾਗੂ ਕਰਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਤੱਕ ਲਗਾਏ ਜਾ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਹਿ ਤੇ ਕਾਰਪੋਰੇਟ ਘਰਾਣੇ ਕਿਸਾਨਾ ਦੀਆਂ ਜ਼ਮੀਨਾ ਹਥਿਆਉਣ ਲਈ ਵੱਖ ਵੱਖ ਤਰੀਕੇ ਅਪਣਾ ਰਹੇ ਹਨ, ਪਰ ਕਿਸਾਨ ਆਪਣੀਆਂ ਜ਼ਮੀਨਾ ਨੂੰ ਕਿਸੇ ਵੀ ਹਾਲਤ ਵਿਚ ਆਪਣੇ ਹੱਥੋਂ ਨਹੀ ਜਾਣ ਦੇਣਗੇ। ਬੁਲਾਰਿਆਂ ਨੇ ਕਿਹਾ ਕਿ ਕਿਸਾਨਾ ਤੇ ਹਾਵੀ ਹੋ ਰਹੇ ਕਾਰਪੋਰੇਟ ਸੈਕਟਰ ਨੂੰ ਰੋਕਣ ਲਈ ਸਮੂਹ ਕਿਸਾਨਾ ਨੂੰ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਅਪੀਲ ਕੀਤੀ ਗਈ ਕਿ ਸਮੂਹ ਕਿਸਾਨ 1 ਸਤੰਬਰ ਨੂੰ ਚੰਡੀਗੜ ਸੁਰੂ ਹੋ ਰਹੇ ਧਰਨੇ ਵਿਚ ਸਮੂਲੀਅਤ ਕਰਨ। ਇਸ ਮੌਕੇ ਕਰਨੈਲ ਸਿੰਘ ਰਸੀਦਪੁਰ,ਹਰਿੰਦਰ ਸਿੰਘ ਕਾਕਾ ਜਟਾਣਾ, ਹਰਪ੍ਰੀਤ ਇੰਦਰ ਸਿੰਘ ਜਟਾਣਾ, ਭੁਪਿੰਦਰ ਸਿੰਘ, ਸੰਤ ਸਿੰਘ ਗਧਰਾਮ, ਕੁਲਵੰਤ ਸਿੰਘ ਸਲੇਮਪੁਰ, ਮਨਿੰਦਰਜੀਤ ਸਿੰਘ ਬਜੀਦਪੁਰ, ਮਲਕੀਤ ਸਿੰਘ ਮਾਵੀ ਡਹਿਰ, ਜਸਵਿੰਦਰ ਸਿੰਘ, ਮਹਿੰਦਰ ਸਿੰਘ ਰੌਣੀ, ਰਾਜਿੰਦਰ ਸਿੰਘ ਰਸੀਦਪੁਰ, ਅਜਾਇਬ ਸਿੰਘ, ਕੁਲਬੀਰ ਸਿੰਘ ਅਸਰਪੁਰ, ਨਵਜੋਤ ਸਿੰਘ ਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਗੰਭੀਰਤਾ ਨਾਲ ਹੱਲ ਕਰੇ- ਕਿਸਾਨ ਆਗੂ ਅਗਲੀ ਖ਼ਬਰ ਸਤਲੁਜ ਨੂੰ ਜ਼ਹਿਰੀਲੇ ਕੂੜੇ ਤੋਂ ਬਚਾਉਣ ਲਈ ਚੱਢਾ ਨੇ ਹਿਮਾਚਲ ਤੇ ਹਰਿਆਣਾ ਵੱਲ ਕੀਤਾ ਰੁਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।