ਭਾਈ ਬਲਵਿੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਚੰਨੀ ਦੀ ਸ਼ਹੀਦੀ ਸਮਾਗਮ ਸਬੰਧੀ ਜਾਰੀ ਕੀਤਾ ਪੋਸਟਰ
ਸ੍ਰੀ ਚਮਕੌਰ ਸਾਹਿਬ, 26 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਵਿਚ 3 ਸਤੰਬਰ ਨੂੰ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਅਰਦਾਸ ਕਰਨ ਉਪਰੰਤ ਪੋਸਟਰ ਜਾਰੀ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਦੱਸਿਆ ਕਿ ਸ਼੍ਰੌਮਣੀ ਅਕਾਲੀ ਦਲ (ਅ) ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਦਿਓਲ, ਯੂਥ ਵਿੰਗ ਦੇ ਸੂਬਾ ਮੀਡੀਆ ਇੰਚਾਰਜ ਜੋਰਾ ਸਿੰਘ ਲਾਡੀ, ਹਰਜੀਤ ਸਿੰਘ ਚਤਾਮਲਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰੂਪਨਗਰ, ਪਰਮਿੰਦਰ ਸਿੰਘ ਮਲੋਆ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਬੀਬੀ ਤੇਜ ਕੌਰ, ਬੀਬੀ ਪ੍ਰੀਤਮ ਕੌਰ ਜਟਾਣਾ, ਦਲਬਾਗ ਸਿੰਘ ਬੁਰਜਵਾਲਾ, ਇੰਦਰਜੀਤ ਸਿੰਘ ਜ/ਸ ਯੂਥ, ਸੁਖਚੈਨ ਸਿੰਘ ਜ਼ਿਲ੍ਹਾ ਸੀ.
ਸ੍ਰੀ ਚਮਕੌਰ ਸਾਹਿਬ, 26 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਵਿਚ 3 ਸਤੰਬਰ ਨੂੰ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਅਰਦਾਸ ਕਰਨ ਉਪਰੰਤ ਪੋਸਟਰ ਜਾਰੀ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਦੱਸਿਆ ਕਿ ਸ਼੍ਰੌਮਣੀ ਅਕਾਲੀ ਦਲ (ਅ) ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਦਿਓਲ, ਯੂਥ ਵਿੰਗ ਦੇ ਸੂਬਾ ਮੀਡੀਆ ਇੰਚਾਰਜ ਜੋਰਾ ਸਿੰਘ ਲਾਡੀ, ਹਰਜੀਤ ਸਿੰਘ ਚਤਾਮਲਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰੂਪਨਗਰ, ਪਰਮਿੰਦਰ ਸਿੰਘ ਮਲੋਆ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਬੀਬੀ ਤੇਜ ਕੌਰ, ਬੀਬੀ ਪ੍ਰੀਤਮ ਕੌਰ ਜਟਾਣਾ, ਦਲਬਾਗ ਸਿੰਘ ਬੁਰਜਵਾਲਾ, ਇੰਦਰਜੀਤ ਸਿੰਘ ਜ/ਸ ਯੂਥ, ਸੁਖਚੈਨ ਸਿੰਘ ਜ਼ਿਲ੍ਹਾ ਸੀ. ਮੀ. ਪ੍ਰਧਾਨ ਯੂਥ ਵਿੰਗ, ਜਗਮੀਤ ਸਿੰਘ ਮੁਗਲਮਾਜਰੀ, ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਪ੍ਰਧਾਨ ਐਸ. ਸੀ. ਵਿੰਗ ਜ਼ਿਲ੍ਹਾ ਰੂਪਨਗਰ ਆਦਿ ਨੇ ਜੈਕਾਰਿਆ ਂ ਦੀ ਗੂੰਜ ਵਿਚ ਪੋਸਟਰ ਜਾਰੀ ਕੀਤਾ। ਜਥੇਦਾਰ ਸੰਤੋਖਗੜ ਨੇ ਦੱਸਿਆ ਕਿ 1 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 3 ਸਤੰਬਰ ਨੂੰ ਭੋਗ ਉਪਰੰਤ ਭਾਈ ਤਰਸੇਮ ਸਿੰਘ ਮੋਰਾਂਵਾਲੀ ਅਤੇ ਹੋਰ ਢਾਡੀ ਜਥੇ ਸੰਗਤਾਂ ਨੂੰ ਜੋਸ਼ੀਲੀਆਂ ਵਾਰਾ ਨਾਲ ਨਿਹਾਲ ਕਰਨਗੇ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।