30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐਸ. ਆਈ. ਆਰ. ਨੋਟਿਸਾਂ ਦੀ ਜਾਂਚ ਉਪਰੰਤ ਕੀਤੀ ਸੁਣਵਾਈ

ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)- ਇਲੈੱਕਸ਼ਨ ਕਮਿਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿਚ ਚਲਾਈ ਜਾ ਰਹੀ ਐਸ. ਆਈ.

ਨਾਇਬ ਤਹਿਸੀਲਦਾਰ ਮੈਡਮ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਬੀਰ ਵਾਲੀਆ 30-08-2026
ਕਾਹਨਪੁਰ ਖੂਹੀ, 29 ਅਗਸਤ (ਗੁਰਬੀਰ ਸਿੰਘ ਵਾਲੀਆ)- ਇਲੈੱਕਸ਼ਨ ਕਮਿਸ਼ਨ ਪੰਜਾਬ ਵਲੋਂ ਪੂਰੇ ਸੂਬੇ ਵਿਚ ਚਲਾਈ ਜਾ ਰਹੀ ਐਸ. ਆਈ. ਆਰ. ਪ੍ਰਕਿਰਿਆ ਦੇ ਪਹਿਲੇ ਪੜਾਅ ਤਹਿਤ ਵੋਟਰ ਸੂਚੀਆਂ ਦੀ ਜਾਂਚ ਤੇ ਤਸਦੀਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸੇ ਤਹਿਤ 13 ਜੁਲਾਈ ਨੂੰ ਡਰਾਫਟ ਵੋਟਰ ਸੂਚੀਆਂ ਵੀ ਜਾਰੀ ਕੀਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ ਐਸ. ਆਈ. ਆਰ. ਪ੍ਰਕਿਰਿਆ ਦੌਰਾਨ ਸਾਲ 2003 ਦੀਆਂ ਵੋਟਰ ਸੂਚੀਆਂ ਦਾ ਸਾਲ 2025 ਦੀਆਂ ਵੋਟਰ ਸੂਚੀਆਂ ਨਾਲ ਮਿਲਾਣ ਕਰਕੇ ਵੋਟਰਾਂ ਦੀ ਮੈਪਿੰਗ ਕੀਤੀ ਗਈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਕਿਸੇ ਕਾਰਨ ਨਹੀਂ ਹੋ ਸਕੀ, ਉਨ੍ਹਾਂ ਨੂੰ ਇਲੈੱਕਸ਼ਨ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤੇ ਗਏ ਸਨ। ਇਹ ਨੋਟਿਸ ਸਬੰਧਤ ਵੋਟਰਾਂ ਤੱਕ ਘਰ-ਘਰ ਪਹੁੰਚਾ ਕੇ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ। ਇਸੇ ਸਬੰਧੀ ਜ਼ਿਲ੍ਹਾ ਇਲੈੱਕਸ਼ਨ ਦਫ਼ਤਰ ਵਲੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਵਿਖੇ ਸੁਣਵਾਈ ਕੈਂਪ ਲਗਾਇਆ ਗਿਆ। ਇਸ ਸੁਣਵਾਈ ਦੌਰਾਨ ਨਾਇਬ-ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਨੇ ਕੈਂਪ ਵਿਚ ਪਹੁੰਚ ਕੇ ਨੋਟਿਸ ਪ੍ਰਾਪਤ ਵੋਟਰਾਂ ਵਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕੀਤੀ। ਜਾਂਚ ਉਪਰੰਤ ਯੋਗ ਪਾਏ ਗਏ ਵੋਟਰਾਂ ਦੇ ਐਸ. ਆਈ. ਆਰ. ਨੋਟਿਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਬੀ.ਐਲ.ਓ. ਸੁਖਵੀਰ ਸਿੰਘ ਨਲਹੋਟੀ, ਹਰਵਿੰਦਰ ਸਿੰਘ ਲਵਲੀ, ਤਾਨਿਸ਼ ਕੁਮਾਰ, ਜਸਵਿੰਦਰ ਸਿੰਘ , ਸ਼ਾਮ ਲਾਲ, ਬਲਵਿੰਦਰ ਸਿੰਘ, ਰਾਣੋ ਦੇਵੀ, ਜਸਵੀਰ ਕੌਰ, ਗੁਰਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਵੋਟਰ ਹਾਜ਼ਰ ਸਨ। ਸੁਣਵਾਈ ਦੌਰਾਨ ਵੋਟਰਾਂ ਵਲੋਂ ਲੋੜੀਂਦੇ ਦਸਤਾਵੇਜ਼ ਪੇਸ਼ ਕਰਕੇ ਆਪਣੇ ਵੋਟਰ ਰਿਕਾਰਡ ਸਬੰਧੀ ਤਸਦੀਕ ਕਰਵਾਈ ਗਈ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਡਾ. ਚੀਮਾ ਵਲੋਂ ਨੂਰਪੁਰ ਬੇਦੀ ਇਲਾਕੇ ’ਚ ਮੀਟਿੰਗਾਂ ਅਗਲੀ ਖ਼ਬਰ ਚੇਅਰਮੈਨ ਮਾਂਗਟ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।