30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਕਿਯੂ ਰਾਜੇਵਾਲ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਐਸ. ਡੀ.

ਅਜੀਤ ਡੈਸਕ 30-08-2026
ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਐਸ. ਡੀ. ਐਮ. ਮੋਰਿੰਡਾ ਚੇਤਨ ਬੰਗੜ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕਿਸਾਨੀ ਨਾਲ ਸਬੰਧਿਤ ਮੁੱਦਿਆਂ ਬਾਰੇ ਲਿਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਹਾਜ਼ਰ ਭਾਕਿਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਮੋਰਿੰਡਾ ਇਲਾਕੇ ਵਿਚ ਗੁੱਜਰ ਬਰਾਦਰੀ ਦੇ ਲੋਕਾਂ ਵਲੋਂ ਕਿਸਾਨਾਂ ਦੇ ਖੇਤਾਂ ਦਾ ਕਾਫੀ ਉਜਾੜਾ ਕੀਤਾ ਜਾ ਰਿਹਾ ਹੈ, ਜਿਸਨੂੰ ਰੋਕਣ ਦੀ ਸਖਤ ਜ਼ਰੂਰਤ ਹੈ। ਉਨ੍ਹਾਂ ਮੰਗ ਕੀਤੀ ਕਿ ਜੋ ਵੀ ਐਫ.ਸੀ.ਆਈ. ਆਦਿ ਸਰਕਾਰੀ ਏਜੰਸੀਆਂ ਦਾ ਸਟਾਕ ਰਾਈਸ ਸ਼ੈਲਰਾਂ ਵਿਚ ਪਿਆ ਹੈ, ਉਸਨੂੰ ਤੁਰੰਤ ਚੁੱਕਿਆ ਜਾਵੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੀਰੀ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਹੁਣ ਤੋਂ ਹੀ ਕੇਂਦਰ ਨਾਲ ਤਾਲਮੇਲ ਕਰਕੇ ਸਹੀ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੌਕੇ ਤੇ ਆ ਕੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਚਲਾਕੀ ਨੇ ਕਿਹਾ ਕਿ ਭਾਵੇਂ ਸੰਯੁਕਤ ਕਿਸਾਨ ਮੋਰਚੇ ਵਲੋਂ ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦੀ ਹਮਾਇਤ ਕੀਤੀ ਹੈ ਪਰ ਸਰਕਾਰੀ ਮੁਲਾਜਮਾਂ ਨੂੰ ਵੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਨਾ ਹੋਵੇ। ਇਸ ਮੌਕੇ ਬਹਾਦਰ ਸਿੰਘ ਖੈਰਪੁਰ, ਲਖਵੀਰ ਸਿੰਘ ਢੰਗਰਾਲੀ, ਰਵਿੰਦਰ ਸਿੰਘ ਅਮਰਾਲੀ, ਹਰਬੰਸ ਸਿੰਘ ਦਤਾਰਪੁਰ, ਜਰਨੈਲ ਸਿੰਘ ਸਰਹਾਣਾ, ਰਣਜੋਧ ਸਿੰਘ ਖੈਰਪੁਰ, ਕੁਲਵਿੰਦਰ ਸਿੰਘ ਬਮਨਾੜਾ, ਜਸਵਿੰਦਰ ਸਿੰਘ ਢੰਗਰਾਲੀ, ਹਰਿੰਦਰ ਸਿੰਘ ਬਮਨਾੜਾ ਮੌਜੂਦ ਸਨ।
ਪਿਛਲੀ ਖ਼ਬਰ ਮਜ਼ਦੂਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ‘ਏ.ਆਈ. ਫਿਊਜ਼ਨ-2026’ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।