31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵਲੋਂ ਸਥਾਨਕ ਹਸਪਤਾਲ ਦਾ ਦੌਰਾ ਕੋਹੜ ਰੋਗ ਦੇ ਖ਼ਾਤਮੇ ਲਈ ਸਿਹਤ ਕਾਮੇ ਘਰ-ਘਰ ਜਾਗਰੂਕਤਾ ਮੁਹਿੰਮ ਚਲਾਉਣ : ਡਾ. ਨਾਇਕ

ਭਰਤਗੜ੍ਹ, 30 ਅਗਸਤ (ਜਸਬੀਰ ਸਿੰਘ ਬਾਵਾ)-ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਨਾਇਕ ਨੇ ਭਰਤਗੜ੍ਹ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਦਿਆਂ ਐਸ.

ਅਜੀਤ ਡੈਸਕ 31-08-2026
ਭਰਤਗੜ੍ਹ, 30 ਅਗਸਤ (ਜਸਬੀਰ ਸਿੰਘ ਬਾਵਾ)-ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਦੀਪਤਾ ਨਾਇਕ ਨੇ ਭਰਤਗੜ੍ਹ ਦੇ ਸਰਕਾਰੀ ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਦਿਆਂ ਐਸ. ਐਮ. ਓ. ਡਾ. ਅਨੰਦ ਘਈ ਅਤੇ ਸਮੂਹ ਸਿਹਤ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕਰਕੇ ਕੋਹੜ ਰੋਗ ਨਾਲ ਪੀੜਤ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਂਚ ਕੀਤੀ। ਡਾ. ਨਾਇਕ ਨੇ ਹਸਪਤਾਲ ਦੀ ਓ.ਪੀ.ਡੀ., ਲੈਬਾਰਟਰੀ ਅਤੇ ਵਾਰਡਾਂ, ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ, ਭਲਾਈ ਯੋਜਨਾਵਾਂ ਦੇ ਲਾਭਾਂ ਬਾਰੇ ਜਾਣਕਾਰੀ ਵੀ ਲਈ। ਉਨ੍ਹਾਂ ਕਿਹਾ ਕਿ ਸਮਾਜ ‘ਚੋਂ ਕੋਹੜ ਰੋਗ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂਆਤੀ ਪੱਧਰ ‘ਤੇ ਹੀ ਲੱਛਣਾਂ ਦੀ ਸ਼ਨਾਖ਼ਤ ਹੋਣਾ ਜ਼ਰੂਰੀ ਹੈ, ਜਿਸ ਲਈ ਸਿਹਤ ਵਿਭਾਗ ਦੇ ਫ਼ੀਲਡ ਸਟਾਫ਼ ਅਤੇ ਆਸ਼ਾ ਮਹਿਲਾਵਾਂ ਨੂੰ ਪਿੰਡ ਪੱਧਰ ‘ਤੇ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਚਲਾਉਣ ਦੀ ਲੋੜ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਮਰੀਜ਼ ਨਾਲ ਕੋਈ ਵਿਤਕਰਾ ਨਾ ਹੋਵੇ ਅਤੇ ਹਰੇਕ ਲੋੜਵੰਦ ਤੱਕ ਮਿਆਰੀ ਸਿਹਤ ਸੇਵਾਵਾਂ ਸਮੇਂ ਸਿਰ ਪਹੁੰਚਣ। ਇਸ ਦੌਰਾਨ ਡਾ. ਅਨੰਦ ਘਈ ਨੇ ਭਰੋਸਾ ਦਿਵਾਇਆ ਕਿ ਇਸ ਸਿਹਤ ਬਲਾਕ ਅਧੀਨ ਆਉਂਦੇ ਸਾਰੇ ਪਿੰਡਾਂ ‘ਚ ਸਿਹਤ ਟੀਮਾਂ ਵਲੋਂ ਸਰਗਰਮੀ ਨਾਲ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਸੰਦੀਪ ਕੌਰ, ਹੈਲਥ ਸੁਪਰਵਾਈਜ਼ਰ ਪ੍ਰੋਮਿਲਾ, ਬੰਦਨਾ ਸ਼ਰਮਾ ਅਤੇ ਸਮੂਹ ਪੈਰਾ-ਮੈਡੀਕਲ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਸਮੇਂ ਭਾਜਪਾ ਆਗੂ। ਲਹਿਰੀ ਸ਼ਾਹ ਮੰਦਰ ਵਿਖੇ ਭਾਜਪਾ ਵਰਕਰਾਂ ਨੇ ਸੁਣੀ ‘ਮਨ ਕੀ ਬਾਤ’ ਅਗਲੀ ਖ਼ਬਰ ਸੈਣੀ ਮਾਜਰਾ ਢੱਕੀ ਵਿਖੇ ਹੋਣ ਵਾਲੇ ਛਿੰਝ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।