01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਾਰਡ ਨੰਬਰ-16 ਵਿਚ ਵੱਡੀ ਗਿਣਤੀ ਨੌਜਵਾਨ ਭਾਜਪਾ ਵਿਚ ਸ਼ਾਮਿਲ

ਰੂਪਨਗਰ, 31 ਅਗਸਤ (ਯਸਵੰਤ ਬੱਸੀ)- ਰੂਪਨਗਰ ਸ਼ਹਿਰ ਦੇ ਵਾਰਡ ਨੰਬਰ-16 ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵੱਡੀ ਗਿਣਤੀ ਨੌਜਵਾਨਾਂ ਨੇ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਹ ਦਾਅਵਾ ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਪ੍ਰੈੱਸ ਨੋਟ ਵਿੱਚ ਕੀਤਾ ਗਿਆ ਹੈ।

ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ। 01-09-2026
ਰੂਪਨਗਰ, 31 ਅਗਸਤ (ਯਸਵੰਤ ਬੱਸੀ)- ਰੂਪਨਗਰ ਸ਼ਹਿਰ ਦੇ ਵਾਰਡ ਨੰਬਰ-16 ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵੱਡੀ ਗਿਣਤੀ ਨੌਜਵਾਨਾਂ ਨੇ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਹ ਦਾਅਵਾ ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਪ੍ਰੈੱਸ ਨੋਟ ਵਿੱਚ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਤੇ ਨੌਜਵਾਨ ਆਗੂ ਸਮਾਈਲ ਸੈਣੀ ਦੇ ਯਤਨਾਂ ਸਦਕਾ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਪਾਰਟੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਗੁਰਵਿੰਦਰ ਸਿੰਘ, ਸਤਵਿੰਦਰ ਸਿੰਘ, ਮੋਹਿਤ ਭੰਡਾਰੀ, ਰਸ਼ਨ ਸੈਣੀ, ਰੰਜਕ ਸ਼ਰਮਾ, ਹਰਜੋਤ ਸੈਣੀ, ਰਾਹੁਲ ਚੌਧਰੀ, ਰੋਹਿਤ ਭੰਡਾਰੀ ਅਤੇ ਪਵਨ ਮੰਡਲ ਆਦਿ ਸ਼ਾਮਲ ਸਨ। ਪਾਰਟੀ ਆਗੂਆਂ ਵਲੋਂ ਨਵੇਂ ਸਾਥੀਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਨੌਜਵਾਨਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 16 ਵਿਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਲਾਲਪੁਰਾ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਰੋਪੜ ਦੇ ਵਿਕਾਸ ਅਤੇ ਲੋਕ ਸੇਵਾ ਲਈ ਕੰਮ ਕੀਤਾ ਜਾਵੇਗਾ। ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਜਗਦੀਸ਼ ਚੰਦਰ, ਕਾਜਲਾ ਸਰਕਲ ਪ੍ਰਧਾਨ ਰੋਪੜ, ਓਂਕਾਰ ਸਿੰਘ ਅਭਿਆਣਾ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.), ਰਵਿੰਦਰ ਸ਼ਰਮਾ ਅਤੇ ਹਿੰਮਤ ਸਿੰਘ ਗਿਰਨ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਪੁਰਾਣੀਆਂ ਦਰਖ਼ਾਸਤਾਂ ਦੇ ਨਿਪਟਾਰੇ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਹਰਜਿੰਦਰ ਸਿੰਘ ਭਾਉਵਾਲ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।