02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ੍ਰੀ ਚਮਕੌਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਮਿਲਣਾ ਮੇਰੇ ਲਈ ਮਾਣ ਦੀ ਗੱਲ : ਜਸਵੀਰ ਸਿੰਘ ਗੜ੍ਹੀ

ਮੋਰਿੰਡਾ, 1 ਸਤੰਬਰ (ਪ੍ਰਿਤਪਾਲ ਸਿੰਘ) ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋ ਐਸ. ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇੱਕ ਸਿਪਾਹੀ ਵਾਂਗ ਨਿਭਾਉਣਗੇ ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਅਜੀਤ ਡੈਸਕ 02-09-2026
ਮੋਰਿੰਡਾ, 1 ਸਤੰਬਰ (ਪ੍ਰਿਤਪਾਲ ਸਿੰਘ) ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋ ਐਸ.ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਇੰਚਾਰਜ ਲਗਾਏ ਜਾਣ ਤੋਂ ਬਾਅਦ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇੱਕ ਸਿਪਾਹੀ ਵਾਂਗ ਨਿਭਾਉਣਗੇ ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਜਸਵੀਰ ਸਿੰਘ ਗੜ੍ਹੀ ਨੇ ਹਾਲ ਹੀ ਵਿਚ ਕੱਢੀ ਆਸ਼ੀਰਵਾਦ ਯਾਤਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਮੋਰਿੰਡਾ ਤੱਕ ਕੱਢੀ ਗਈ ਯਾਤਰਾ ਵਿਚ ਲਗਭਗ 400 ਗੱਡੀਆਂ ਦਾ ਕਾਫ਼ਲਾ ਸ਼ਾਮਲ ਹੋਇਆ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਅਤੇ ਪਾਰਟੀ ਪ੍ਰਤੀ ਉਤਸ਼ਾਹ ਦਾ ਪ੍ਰਗਟਾਵਾ ਹੈ। ਸ੍ਰੀ ਗੜ੍ਹੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਹਲਕੇ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਗੁਰਦਵਾਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ, ਪਿੰਡ ਬੰਨ੍ਹ ਮਾਜਰਾ ਅਤੇ ਰਤਨਗੜ੍ਹ-ਕਲਹੇੜੀ ਤੋਂ ਸੰਗਤਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ ਜਿਸ ਵਿਚ ਲੋਕ ਭਾਰੀ ਉਤਸ਼ਾਹ ਨਾਲ ਗੁਰਧਾਮਾਂ ਦੀ ਯਾਤਰਾ ਕਰ ਰਹੇ, ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਦਿੱਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਆਉਣ ਵਾਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਬਣਾਉਣ ਲਈ ਉਤਾਵਲੇ ਹਨ। ਸ੍ਰੀ ਗੜ੍ਹੀ ਨੇ ਕਾਂਗਰਸ ਬਾਰੇ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਕਾਂਗਰਸ ਉਨ੍ਹਾਂ ਦੀ ਮੁੱਖ ਸਿਆਸੀ ਵਿਰੋਧੀ ਪਾਰਟੀ ਹੈ। ਜੋ 1984 ਦੇ ਸਿੱਖ ਕਤਲੇਆਮ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਲਈ ਜ਼ੁੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ਤੋਂ ਉਹ ਕਾਂਗਰਸ ਨੂੰ ਸਿਆਸੀ ਤੌਰ ‘ਤੇ ਹਰਾਉਣ ਦਾ ਸੰਕਲਪ ਲੈ ਕੇ ਆਏ ਹਨ। ਭਾਜਪਾ ਅਤੇ ਅਕਾਲੀ ਦਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦਾ ਸਤਿਕਾਰ ਕਰਦੇ ਹਨ ਅਤੇ ਕਾਂਗਰਸ ਨੂੰ ਹਰਾਉਣ ਲਈ ਸਭ ਦਾ ਆਸ਼ੀਰਵਾਦ ਲੈਣਗੇ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਮਹਿੰਗੀਆਂ ਗੱਡੀਆਂ ਹਨ ਅਤੇ ਨਾ ਹੀ ਵੱਡੇ ਸਾਧਨ, ਉਹ ਆਪਣੇ ਆਪ ਨੂੰ ਇੱਕ ਫ਼ਕੀਰ ਸਮਝਦੇ ਹਨ ਅਤੇ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਫ਼ਕੀਰ ਅਤੇ ਰਾਜੇ ਦੀ ਟੱਕਰ ਹੋਈ ਹੈ, ਜਿੱਤ ਫ਼ਕੀਰ ਦੀ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਐਨ ਪੀ ਰਾਣਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਵੇਂ ਬਣੇ ਫੁੱਲਾਂ ਵਾਲੇ ਚੌਂਕ ਵਿਖੇ ਰਖਵਾਏ ਜਾਣਗੇ ਬੈਂਚ - ਪ੍ਰਧਾਨ ਨਗਰ ਕੌਂਸਲ ਅਗਲੀ ਖ਼ਬਰ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ - ਕਮ - ਲਾਇਬ੍ਰੇਰੀ ਦਾ ਨੀਂਹ ਪੱਥਰ ਵਿਧਾਇਕ ਦਿਨੇਸ਼ ਚੱਢਾ ਨੇ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।