ਸਰਕਾਰੀ ਕਾਲਜ ਗੁਰੂ ਕਾ ਖੂਹ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ਸੰਬੰਧੀ ਸਮਾਗਮਿੱਮ
ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ ਮੁੰਨੇ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਦੇ ਪ੍ਰਚਾਰ-ਪ੍ਰਸਾਰ ਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮੂਹ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਦੀ ਤੰਦਰੁਸਤੀ, ਚੰਗੇ ਭਵਿੱਖ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਨੂਰਪੁਰ ਬੇਦੀ, 1 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ ਮੁੰਨੇ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਦੇ ਪ੍ਰਚਾਰ-ਪ੍ਰਸਾਰ ਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮੂਹ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਦੀ ਤੰਦਰੁਸਤੀ, ਚੰਗੇ ਭਵਿੱਖ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਸਮੁੱਚੇ ਕਾਲਜ ਦਾ ਮਾਹੌਲ ਸ਼ਰਧਾ ਅਤੇ ਅਧਿਆਤਮਿਕਤਾ ਨਾਲ ਭਰਪੂਰ ਰਿਹਾ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ‘’ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼” ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਮੀਤ ਸਿੰਘ ਨੇ ਵਿਚਾਰ ਪੇਸ਼ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਵਿਚ ਦਰਸਾਏ ਸਮਾਜਿਕ ਬਰਾਬਰੀ, ਮਨੁੱਖੀ ਏਕਤਾ, ਭਾਈਚਾਰੇ ਅਤੇ ਮਨੁੱਖਤਾ ਦੇ ਉਚੇ ਸਿਧਾਂਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਪ੍ਰਿੰਸੀਪਲ ਸ੍ਰੀਮਤੀ ਆਮੀ ਭੱਲਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ ਇੱਕ ਬਿਹਤਰ, ਬਰਾਬਰੀ ਵਾਲੇ ਅਤੇ ਮਨੁੱਖਤਾ-ਪ੍ਰਧਾਨ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਜੀਵਨ ਵਿਚ ਇਨ੍ਹਾਂ ਉੱਚੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਲੰਗਰ ਦੀ ਸੇਵਾ ਵਿਚ ਭਾਗ ਲਿਆ।