ਨੂਰਪੁਰ ਬੇਦੀ ਤੋਂ ਜਮਹੂਰੀ ਕਿਸਾਨ ਸਭਾ ਦਾ ਵੱਡਾ ਜਥਾ ਚੰਡੀਗੜ੍ਹ ਮੋਰਚੇ ਲਈ ਹੋਇਆ ਰਵਾਨਾ
ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਰੋਪੜ ਇਕਾਈ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ‘ਚ ਸ਼ਾਮਲ ਹੋਣ ਲਈ ਨੂਰਪੁਰ ਬੇਦੀ ਤੋਂ ਕਿਸਾਨਾਂ ਦਾ ਵੱਡਾ ਜਥਾ ਰਵਾਨਾ ਹੋਇਆ ਹੈ। ਇਸ ਮੌਕੇ ਸਭਾ ਦੇ ਸੂਬਾ ਆਗੂ ਮੋਹਨ ਸਿੰਘ ਧਮਾਣਾਂ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰਾਂ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ।
ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਰੋਪੜ ਇਕਾਈ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ‘ਚ ਸ਼ਾਮਲ ਹੋਣ ਲਈ ਨੂਰਪੁਰ ਬੇਦੀ ਤੋਂ ਕਿਸਾਨਾਂ ਦਾ ਵੱਡਾ ਜਥਾ ਰਵਾਨਾ ਹੋਇਆ ਹੈ। ਇਸ ਮੌਕੇ ਸਭਾ ਦੇ ਸੂਬਾ ਆਗੂ ਮੋਹਨ ਸਿੰਘ ਧਮਾਣਾਂ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰਾਂ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ, ਫ਼ਸਲਾਂ ਦੇ ਵਾਜਬ ਭਾਅ, ਕਿਸਾਨਾਂ ਦੀ ਆਮਦਨ ਅਤੇ ਖੇਤੀ ਨੂੰ ਦਰਪੇਸ਼ ਚੁਨੌਤੀਆਂ ਸਬੰਧੀ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਧਰਮਪਾਲ ਸੈਣੀ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਕਿਸਾਨਾਂ ਵਲੋਂ ਲਗਾਇਆ ਜਾ ਰਿਹਾ ਮੋਰਚਾ ਸਰਕਾਰ ਨੂੰ ਕਿਸਾਨੀ ਮੁੱਦਿਆਂ ਪ੍ਰਤੀ ਗੰਭੀਰਤਾ ਨਾਲ ਸੋਚਣ ਲਈ ਮਜਬੂਰ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਪੜ ਤੋਂ ਵੱਡੀ ਗਿਣਤੀ ਵਿਚ ਕਿਸਾਨ ਇਸ ਮੋਰਚੇ ਵਿਚ ਸ਼ਾਮਲ ਹੋ ਰਹੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੋਹਨ ਸਿੰਘ ਧਮਾਣਾਂ, ਧਰਮਪਾਲ ਸੈਣੀ, ਸੁਖਚੈਨ ਸਿੰਘ ਮੀਰਪੁਰ, ਹਜ਼ਾਰਾ ਸਿੰਘ ਲਸਾੜੀ, ਪਰਵਿੰਦਰ ਸਿੰਘ ਗੋਪਾਲਪੁਰ, ਮੋਹਣ ਸਿੰਘ, ਹਰਚਰਨ ਸਿੰਘ ਅਤੇ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।