02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੇਵਾ ਸਿਮਰਨ ਕਰਨ ਵਾਲੇ ਜੀਵ ਨੂੰ ਜੀਵਨ ’ ਚ ਹਰ ਖ਼ੁਸ਼ੀ ਤੇ ਆਤਮਿਕ ਸੁੱਖ ਪ੍ਰਾਪਤ ਹੋਵੇਗਾ : ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਪਿੰਡ ਬਾਲੇਵਾਲ ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਇੱਕ ਰੋਜ਼ਾ ਸੰਤ ਸਮਾਗਮ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ਤੇ ਵੇਦਾਂਤ ਆਚਾਰੀਆਂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵਲੋਂ ਜਗਤ ਗੁਰੂ ਆਚਾਰੀਆ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਧਾਮ ਝਾਂਡੀਆਂ ਕਲਾਂ ਵਿਖੇ ਸਤਿਸੰਗ ਕਰਦੇ ਹੋਏ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ 02-09-2026
ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਾਇ) ਦੇ ਆਸ਼ਰਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਪਿੰਡ ਬਾਲੇਵਾਲ ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਇੱਕ ਰੋਜ਼ਾ ਸੰਤ ਸਮਾਗਮ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ਤੇ ਵੇਦਾਂਤ ਆਚਾਰੀਆਂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵਲੋਂ ਜਗਤ ਗੁਰੂ ਆਚਾਰੀਆ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇਸ ਮੌਕੇ ‘ਤੇ ਜੁੜੀਆਂ ਸੰਗਤਾਂ ਦੇ ਸਨਮੁੱਖ ਹੁੰਦਿਆਂ ਅਨਮੋਲ ਪ੍ਰਵਚਨਾਂ ਦੁਆਰਾ ਸਤਿਸੰਗ ਉਪਦੇਸ਼ ਕਰਦਿਆਂ ਵੇਦਾਂਤ ਆਚਾਰੀਆਂ ਜੀ ਨੇ ਕਿਹਾ ਕਿ ਬਿਨਾਂ ਇੱਛਾ ਕੀਤੇ ਤਪ, ਨਿਸ਼ਕਾਮ ਸੇਵਾ, ਸਿਮਰਨ ਅਤੇ ਚੰਗੇ ਕਰਮ ਕਰਨ ਨਾਲ ਹੀ ਜੀਵ ਨੂੰ ਜੀਵਨ ‘ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ ਤੇ ਜਿਸ ਨਾਲ ਜੀਵ ਨੂੰ ਜੀਵਨ ਦਾ ਹਰ ਆਤਮਿਕ ਸੁੱਖ ਵੀ ਮਿਲਦਾ ਹੈ। ਆਚਾਰੀਆਂ ਜੀ ਨੇ ਕਿਹਾ ਕਿ ਜੀਵਨ ਬਹੁਤ ਹੀ ਅਨਮੋਲ ਹੈਂ, ਇਸਦਾ ਸਦਉਪਯੋਗ ਕਰਦਿਆਂ ਜੀਵ ਨੂੰ ਹਰ ਪਲ ਪ੍ਰਭੂ ਦੇ ਸਿਮਰਨ ਤੇ ਨਾਮ ਸ਼ਬਦ ਦੀ ਕਮਾਈ ਦੇ ਨਾਲੋਂ ਨਾਲ ਨਿਰਸਵਾਰਥ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ‘ਤੇ ਸਰਪੰਚ ਲੇਖ ਰਾਮ ਬਜਾੜ , ਸਾਬਕਾ ਸਰਪੰਚ ਨੰਦ ਲਾਲ ਤੇ ਗੋਪਾਲ ਚੰਦ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਕਮਲਜੀਤ ਰੂੜੇਵਾਲ, ਪ੍ਰਕਾਸ਼ ਕਸਾਣਾ, ਨਰੇਸ਼ ਕੁਮਾਰ ਪ੍ਰਧਾਨ, ਅਨੰਤ ਰਾਮ ਹੱਕਲਾ, ਸਰਪੰਚ, ਸੰਜੀਵ ਕੁਮਾਰ, ਰਾਕੇਸ਼ ਚੌਹਾਨ, ਦੁਰਗਾ ਦਾਸ ਕ੍ਰਿਸ਼ਨ ਲਾਲ ਚੌਹਾਨ, ਨਰੇਸ਼ ਚੌਹਾਨ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵਿਧਾਇਕ ਚੱਢਾ ਨੇ ਪੜ੍ਹਾਈ ਪ੍ਰਤੀ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।