ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸਸਕੌਰ ਤੋਂ ਤੀਰਥ ਯਾਤਰਾ ਬੱਸ ਰਵਾਨਾ
ਨੂਰਪੁਰ ਬੇਦੀ, 2 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸਸਕੌਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਦੀ ਰਵਾਨਗੀ ਮੌਕੇ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਨੂਰਪੁਰ ਬੇਦੀ, 2 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸਸਕੌਰ ਤੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਦੀ ਰਵਾਨਗੀ ਮੌਕੇ ਸੰਗਤਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਚੱਜੀ ਯਾਤਰਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਖ਼ਾਸ ਕਰਕੇ ਉਨ੍ਹਾਂ ਸ਼ਰਧਾਲੂਆਂ ਨੂੰ ਲਾਭ ਮਿਲ ਰਿਹਾ ਹੈ, ਜੋ ਕਿਸੇ ਕਾਰਨ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਵਿਚ ਮੁਸ਼ਕਲ ਮਹਿਸੂਸ ਕਰਦੇ ਹਨ। ਵਿਧਾਇਕ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤ ਲਈ ਅਥਾਹ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ। ਪਿੰਡ ਸਸਕੌਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ ਸੰਗਤਾਂ ਨੇ ਇਸ ਸਹੂਲਤ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਹਿੰਮਤ ਸੈਣੀ ਹੈਪੀ, ਕਿਸ਼ਨ ਸਿੰਘ ਮੋੜ ਤੋਂ ਇਲਾਵਾ ਹੋਰ ਪਿੰਡ ਵਾਸੀ ਅਤੇ ਯਾਤਰੀ ਹਾਜ਼ਰ ਸਨ।