03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖ਼ਾਲਸਾ ਕਾਲਜ ਵਿਖੇ 16 ਤੋਂ 19 ਅਕਤੂਬਰ ਤੱਕ ਹੋਵੇਗਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਖੇਤਰੀ ਯੁਵਕ ਮੇਲਾ

ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਹੋਣ ਵਾਲੇ ਰੂਪਨਗਰ-ਫਤਿਹਗੜ੍ਹ ਸਾਹਿਬ ਜ਼ੋਨ ਦੇ ਖੇਤਰੀ ਯੁਵਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਪਲੇਠੀ ਮੀਟਿੰਗ ਖ਼ਾਲਸਾ ਕਾਲਜ ਵਿਖੇ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ.

ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਕਾਲਜ ਵਿਖੇ ਯੁਵਕ ਮੇਲੇ ਸਬੰਧੀ ਹੋਈ ਮੀਟਿੰਗ ਦੀ ਤਸਵੀਰ। 03-09-2026
ਸ੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਹੋਣ ਵਾਲੇ ਰੂਪਨਗਰ-ਫਤਿਹਗੜ੍ਹ ਸਾਹਿਬ ਜ਼ੋਨ ਦੇ ਖੇਤਰੀ ਯੁਵਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਪਲੇਠੀ ਮੀਟਿੰਗ ਖ਼ਾਲਸਾ ਕਾਲਜ ਵਿਖੇ ਹੋਈ।ਇਸ ਮੀਟਿੰਗ ਦੀ ਅਗਵਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਵਲੋਂ ਕੀਤੀ ਗਈ।ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਨਵਦੀਪ ਸਿੰਘ, ਪ੍ਰੋਗਰਾਮ ਸਹਾਇਕ ਡਾ. ਡੈਨੀ ਸ਼ਰਮਾ, ਤਕਨੀਕੀ ਸਹਾਇਕ ਡਾ. ਹਰਿੰਦਰ ਹੁੰਦਲ ਅਤੇ ਖੇਤਰ ਪ੍ਰਬੰਧਕ ਗੁਰਕੰਵਲ ਸਿੰਘ ਚਾਹਲ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਸਭਿਆਚਾਰਕ ਕੁਆਰਡੀਨੇਟਰਾਂ ਵਲੋਂ ਵੀ ਸ਼ਿਰਕਤ ਕੀਤੀ ਗਈ। ਇਸ ਮੌਕੇ ਹੋਸਟ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵਲੋਂ ਸਾਰੇ ਮਹਿਮਾਨਾਂ ਦਾ ਕਾਲਜ ਪੁੱਜਣ ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਸੈਸ਼ਨ 2026-27 ਦਾ ਖੇਤਰੀ ਯੁਵਕ ਮੇਲਾ ਕਰਵਾਉਣ ਦਾ ਸਾਨੂੰ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਇਹ ਟੀਚਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਸਭਿਆਚਾਰ ਨਾਲ ਜੋੜ ਕੇ ਰੱਖਿਆ ਜਾ ਸਕੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿਚ ਹਾਸਲ ਕੀਤੀਆਂ ਪ੍ਰਾਪਤੀਆਂ ਵਿਚ ਵੱਡੀ ਗਿਣਤੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈਂਦੇ ਹਨ, ਉਹ ਭਵਿੱਖ ਵਿਚ ਇੱਕ ਬਿਹਤਰ ਤੇ ਸੰਵੇਦਨਸ਼ੀਲ ਇਨਸਾਨ ਵਜੋਂ ਉੱਭਰਦੇ ਹਨ।ਇਸ ਦੌਰਾਨ ਮੰਚ ਦਾ ਸੰਚਾਲਨ ਕਾਲਜ ਦੇ ਡੀਨ ਸਭਿਆਚਾਰ ਡਾ. ਜਗਪਿੰਦਰ ਪਾਲ ਸਿੰਘ ਵੱਲੋਂ ਬਾਖ਼ੂਬੀ ਨਿਭਾਇਆ ਗਿਆ। ਇਸ ਮੌਕੇ ਮਾਤਾ ਗੁਜਰੀ ਕਾਲਜ ਤੋਂ ਡਾ. ਰਾਸ਼ਿਦ ਰਸ਼ੀਦ ਅਤੇ ਪ੍ਰੋ. ਮੁਹੰਮਦ ਅਨਵਰ, ਮੋਹਾਲੀ ਕਾਲਜ ਤੋਂ ਡਾ. ਰਸ਼ਮੀ ਭਾਰਦਵਾਜ ਅਤੇ ਡਾ. ਮੋਨਿਕਾ, ਬੀਬੀ ਸ਼ਰਨ ਕੌਰ ਕਾਲਜ ਚਮਕੌਰ ਸਾਹਿਬ ਤੋਂ ਪ੍ਰੋ. ਜਗਰੂਪ ਸਿੰਘ, ਸਰਕਾਰੀ ਕਾਲਜ ਰੋਪੜ ਤੋਂ ਡਾ. ਨਿਰਮਲ ਸਿੰਘ ਬਰਾੜ ਅਤੇ ਡਾ. ਦਲਵਿੰਦਰ ਸਿੰਘ, ਸਰਕਾਰੀ ਕਾਲਜ ਨੰਗਲ ਤੋਂ ਪ੍ਰੋ. ਜਗਪਾਲ ਸਿੰਘ, ਘੜੂਆਂ ਕਾਲਜ ਤੋਂ ਪ੍ਰੋਫੈਸਰ ਧੀਰਜ, ਡੇਰਾਬਸੀ ਕਾਲਜ ਤੋਂ ਪ੍ਰੋ. ਰਵਿੰਦਰ ਸਿੰਘ, ਐਸ.ਡੀ. ਕਾਲਜ ਬਨੂੜ ਤੋਂ ਪ੍ਰੋ. ਸਵਰਨ ਸਿੰਘ ਅਤੇ ਕਰਮਜੀਤ ਸਿੰਘ, ਹੰਸਾਲੀ ਖੇੜਾ ਕਾਲਜ ਤੋਂ ਪ੍ਰੋਫੈਸਰ ਮਨਪ੍ਰੀਤ ਕੌਰ ਤੇ ਜਸਦੀਪ ਕੌਰ, ਬੇਲਾ ਕਾਲਜ ਤੋਂ ਪ੍ਰੋ. ਸੁਮਿਤਾ ਅਤੇ ਟਿੱਬਾ ਨੰਗਲ ਕਾਲਜ ਤੋਂ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੀਰਤਪੁਰ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਦਾ ਤੀਜਾ ਦਿਨ 17 ਅਤੇ 19 ਸਾਲ ਉਮਰ ਵਰ... ਅਗਲੀ ਖ਼ਬਰ ਡੀ . ਏ . ਵੀ . ਸਕੂਲ ਦੀ ਕ੍ਰਿਕਟ ਟੀਮ ਜ਼ਿਲ੍ਹੇ ’ ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।