ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ : ਭਾਈ ਗੁਰਪ੍ਰੀਤ ਸਿੰਘ
ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ, ਨਵਾਂ ਨੰਗਲ ਵਿਖੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਤੇ ਨਵਾਂ ਨੰਗਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ, ਮੋਗਾ ਤੋਂ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਅਤੇ ਜਲੰਧਰ ਤੋਂ ਉੱਘੇ ਕੀਰਤਨੀਏ ਭਾਈ ਹਰਦੀਪ ਸਿੰਘ ਹੀਰਾ ਦੇ ਜਥੇ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ, ਨਵਾਂ ਨੰਗਲ ਵਿਖੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਤੇ ਨਵਾਂ ਨੰਗਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ, ਮੋਗਾ ਤੋਂ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਅਤੇ ਜਲੰਧਰ ਤੋਂ ਉੱਘੇ ਕੀਰਤਨੀਏ ਭਾਈ ਹਰਦੀਪ ਸਿੰਘ ਹੀਰਾ ਦੇ ਜਥੇ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਭਾਈ ਗੁਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਸਮੇਂ ਅਸੀਂ ਗੁਰੂ ਸਾਹਿਬਾਨ ਦੇ ਨਾਲ-ਨਾਲ ਪਾਵਨ ਬਾਣੀ ਵਿਚ ਸੁਭਾਇਮਾਨ ਭਗਤ ਸਾਹਿਬਾਨ ਨੂੰ ਵੀ ਸਿਜਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ ਸਾਂਝੀਵਾਲਤਾ, ਪ੍ਰੇਮ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀ ਹੈ। ਭਾਈ ਹਰਦੀਪ ਸਿੰਘ ਹੀਰਾ ਦੇ ਕੀਰਤਨੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਿਮਾਚਲ ਪ੍ਰਦੇਸ਼ ਤੋਂ ਮੈਂਬਰ ਅਤੇ ਅੰਤ੍ਰਿੰਗ ਕਮੇਟੀ ਭਾਈ ਦਲਜੀਤ ਸਿੰਘ ਭਿੰਡਰ ਅਤੇ ਗੁਰਦੁਆਰਾ ਹੰਸਾਲੀ ਸਾਹਿਬ ਬਿਭੌਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਧਰਮਜੀਤ ਸਿੰਘ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਵਿਚ ਵੱਡੀ ਗਿਣਤੀ ਸੰਗਤਾਂ ਨੇ ਪਹੁੰਚ ਕੇ ਸ਼ਰਧਾ ਤੇ ਸਤਿਕਾਰ ਨਾਲ ਮੱਥਾ ਟੇਕਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਅਤੇ ਜਨਰਲ ਸਕੱਤਰ ਮੋਹਿੰਦਰ ਸਿੰਘ ਨੇ ਸਮੂਹ ਸੰਗਤਾਂ, ਤਾਲਮੇਲ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਠੇਕੇਦਾਰ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਬਾਵਾ, ਅਵਤਾਰ ਸਿੰਘ ਤਾਰੀ, ਇੰਦਰਪਾਲ ਸਿੰਘ ਮਦਾਨ, ਬਖਸ਼ੀਸ਼ ਸਿੰਘ, ਬਲਬੀਰ ਸਿੰਘ, ਓਂਕਾਰ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ ਲਾਲੀ, ਐੱਸ.ਡੀ.ਓ. ਤਜਿੰਦਰ ਸਿੰਘ ਬੱਬੂ, ਜਗਪ੍ਰੀਤ ਸਿੰਘ, ਜਗਤਾਰ ਸਿੰਘ, ਦਾਤਾਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸੋਹਣ ਸਿੰਘ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ, ਡਾ. ਕੁਲਜੀਤ ਸਿੰਘ, ਮਲਕੀਅਤ ਸਿੰਘ, ਸੁਰਜੀਤ ਸਿੰਘ, ਇਕਬਾਲ ਸਿੰਘ, ਤਰਸੇਮ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਹਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।