ਵਿਸ਼ਵ ਚੈਂਪੀਅਨਸ਼ਿਪ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਜਿੱਤੇ ਤਗਮੇ
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ ਅਧਿਆਪਕ ਅਤੇ ਮਾਰਗ ਦਰਸ਼ਕ ਜੁਝਾਰ ਸਿੰਘ ਅਤੇ ਹੋਣਹਾਰ ਵਿਦਿਆਰਥੀ ਇਸ਼ਮੀਤ ਸਿੰਘ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਰੂਪਨਗਰ ਦਾ ਨਾਮ ਰੌਸ਼ਨ ਕੀਤਾ। ਜੁਝਾਰ ਸਿੰਘ ਨੇ ਕਾਂਸੀ ਦਾ ਤਮਗ਼ਾ ਅਤੇ ਇਸ਼ਮੀਤ ਸਿੰਘ ਨੇ ਚਾਂਦੀ ਦਾ ਤਮਗ਼ਾ ਹਾਸਲ ਕੀਤਾ।
ਆਪੋ ਆਪਣੇ ਤਗਮਿਆਂ ਨਾਲ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀ ।
07-09-2026