07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕ ਚੱਢਾ ਨੇ ਨਲਹੋਟੀ ਉੱਪਰਲੀ ਵਿਖੇ 6 ਗਲੀਆਂ ਤੇ 2 ਪਾਰਕਾਂ ਦਾ ਕੀਤਾ ਉਦਘਾਟਨ

ਕਾਹਨਪੁਰ ਖੂਹੀ, 6 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਧਾਇਕ ਚੱਢਾ ਨੇ ਪਿੰਡ ਨਲਹੋਟੀ ਉੱਪਰਲੀ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ 6 ਨਵੀਆਂ ਗਲੀਆਂ ਅਤੇ 2 ਪਾਰਕਾਂ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ।

ਅਜੀਤ ਡੈਸਕ 07-09-2026
ਕਾਹਨਪੁਰ ਖੂਹੀ, 6 ਸਤੰਬਰ (ਗੁਰਬੀਰ ਸਿੰਘ ਵਾਲੀਆ)- ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਧਾਇਕ ਚੱਢਾ ਨੇ ਪਿੰਡ ਨਲਹੋਟੀ ਉੱਪਰਲੀ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ 6 ਨਵੀਆਂ ਗਲੀਆਂ ਅਤੇ 2 ਪਾਰਕਾਂ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਵੱਡੇ ਪ੍ਰੋਜੈਕਟ ਬਣਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਹੈ। ਇਸੇ ਸੋਚ ਤਹਿਤ ਨਲਹੋਟੀ ਉੱਪਰਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 6 ਗਲੀਆਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਵੇਰੇ-ਸ਼ਾ ਮ ਸੈਰ ਕਰਨ, ਬੈਠਣ ਅਤੇ ਆਪਣੇ ਵਿਹਲੇ ਸਮੇਂ ਨੂੰ ਬਿਹਤਰ ਢੰਗ ਨਾਲ ਬਿਤਾਉਣ ਲਈ 2 ਪਾਰਕ ਵੀ ਤਿਆਰ ਕਰਵਾਏ ਗਏ ਹਨ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਪਾਰਕਾਂ, ਪੀਣ ਵਾਲਾ ਪਾਣੀ, ਸੀਵਰੇਜ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਜੋੜਨਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਰਪੰਚ ਹਰਮੇਸ਼ ਚੰਦ, ਪੰਚ ਦਰਸ਼ਨ ਸਿੰਘ, ਪੰਚ ਰਮੇਸ਼, ਜਸਵੀਰ ਸਿੰਘ ਨਲਹੋਟੀ, ਮਲਕੀਤ ਸਿੰਘ ਬੱਗਾ, ਬਾਬਾ ਸੋਹਣ ਸਿੰਘ, ਕਮਲ ਗੁੱਜਰ, ਜਗਤਾਰ ਸਿੰਘ ਤਾਰੀ, ਨਿੰਦੂ, ਪੋਲਾ ਖੱਟੜਾ, ਮਨੀ ਨਲਹੋਟੀ, ਜੁਝਾਰ ਸਿੰਘ, ਅਮਰਜੀਤ ਸਿੰਘ, ਡਾਕਟਰ ਰਾਮ, ਰੂਪ ਲਾਲ, ਬੱਲਾ, ਕਾਲਾ ਗੁੱਜਰ, ਦੌਲਤ ਸਿੰਘ, ਰਿੰਕੂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਪਲਾਈ ਵਿਭਾਗ ’ ਚ ਆਊਟਸੋਰਸ ਬਿੱਲ -2026 ਤੁਰੰਤ ਲਾਗੂ ਕਰੇ ਪੰਜਾਬ ਸਰਕਾਰ : ਮੱਖਣ ਕਾਲਸ ਇਨਲਿਸਟਮੈਂਟ ਮੁਲਾਜ਼ਮਾਂ ਨੂੰ... ਅਗਲੀ ਖ਼ਬਰ ਨਹੀਂ ਰਹੇ ਸਾਬਕਾ ਪੱਤਰਕਾਰ ਅਤੇ ਨੌਜਵਾਨ ਕੈਮਰਾ ਮੈਨ ਮਨਪ੍ਰੀਤ ਸਿੰਘ ਮਿੰਟੂ , ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।