09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨੰਗਲ ’ ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਹੱਲਾ - ਬੋਲ 13 ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ ਤਹਿਸੀਲ ਕੰਪਲੈਕਸ ਨੰਗਲ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ 27 ਅਗਸਤ ਦੀ ਹੜਤਾਲ ਵਿੱਚ ਸ਼ਾਮਲ ਮੁਲਾਜ਼ਮਾਂ ਵਿਰੁੱਧ ਜਾਰੀ ਕਾਰਵਾਈ ਵਾਲਾ ਪੱਤਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਅਜੀਤ ਡੈਸਕ 09-09-2026

ਨੰਗਲ, 8 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਵਲੋਂ ਅੱਜ ਤਹਿਸੀਲ ਕੰਪਲੈਕਸ ਨੰਗਲ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੇ 27 ਅਗਸਤ ਦੀ ਹੜਤਾਲ ਵਿੱਚ ਸ਼ਾਮਲ ਮੁਲਾਜ਼ਮਾਂ ਵਿਰੁੱਧ ਜਾਰੀ ਕਾਰਵਾਈ ਵਾਲਾ ਪੱਤਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸਾਂਝੀ ਤਾਲਮੇਲ ਕਮੇਟੀ ਨੰਗਲ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਭਨਾਮ ਨੇ ਕਿਹਾ ਕਿ 27 ਅਗਸਤ ਨੂੰ ਕਮੇਟੀ ਦੇ ਸੱਦੇ ‘ਤੇ ਮੁਲਾਜ਼ਮਾਂ ਨੇ ਜਥੇਬੰਦਕ ਛੁੱਟੀ ਲੈ ਕੇ ਹੜਤਾਲ ਕੀਤੀ ਸੀ, ਜਿਸ ਤੋਂ ਬਾਅਦ ਸਰਕਾਰ ਵਲੋਂ ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ 28 ਤੇ 29 ਅਗਸਤ ਨੂੰ ਸੂਬੇ ਭਰ ਵਿੱਚ ਸਰਕਾਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਸੈਣੀ ਨੇ ਕਿਹਾ ਕਿ ਸਰਕਾਰ ਨੂੰ 7 ਸਤੰਬਰ ਤੱਕ ਪੱਤਰ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਗਈ ਸੀ। ਜੇਕਰ ਪੱਤਰ ਵਾਪਸ ਨਾ ਲਿਆ ਗਿਆ ਤਾਂ 8 ਸਤੰਬਰ ਨੂੰ ਪੰਜਾਬ ਦੇ ਸਾਰੇ ਮਿੰਨੀ ਸਕੱਤਰੇਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ 13 ਸਤੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਨੰਗਲ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਣਗੇ। ਇਸ ਮੌਕੇ ਕਸ਼ਮੀਰੀ ਲਾਲ, ਗੁਰਚਰਨ ਕੁਮਾਰ, ਦੌਲਤ ਰਾਮ, ਹਰਜਾਪ ਸਿੰਘ ਪਲਾਸੀ, ਅਨਿਲ ਕੁਮਾਰ ਐਰੀ, ਪਰਮਜੀਤ ਸਿੰਘ, ਰੋਸ਼ਨ ਸਿੰਘ, ਸੁਭਾਸ਼ ਚੰਦ, ਬਖਸ਼ੀ ਰਾਮ, ਬੀਰ ਸਿੰਘ, ਫਕੀਰ ਚੰਦ ਬਾਂਸਲ, ਤਰਸੇਮ ਸਿੰਘ, ਪ੍ਰਿੰ. ਦੇਵ ਧਾਮੀ, ਅਜੀਤ ਸਿੰਘ ਮਾਨ, ਮਹੇਸ਼ ਕੁਮਾਰ, ਜਰਨੈਲ ਸਿੰਘ ਸੰਧੂ, ਹਰੀਸ਼ ਕੁਮਾਰ ਤੇ ਸਰਬਣ ਦਾਸ ਸਮੇਤ ਹੋਰਨਾਂ ਨੇ ਸ਼ਮੂਲੀਅਤ ਕੀਤੀ। ਮਿਊਂਸੀਪਲ ਸਫ਼ਾਈ ਸੇਵਕ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ। ਮਨਿਸਟਰੀਅਲ ਸਟਾਫ਼ ਵਲੋਂ ਮਿਹਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਅਜੇ ਕੁਮਾਰ, ਪਰੀਆ ਸੋਨੀ, ਰਵੀ ਕੁਮਾਰ, ਹਰਨੇਕ ਕੌਰ ਤੇ ਰੀਨਾ ਕੁਮਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਨੂੰ ਲੈ ਕੇ ਹਲਕਾ ਰੂਪਨਗਰ ’ ਚ ਉਤਸ਼ਾਹ - ਵਿਧਾਇਕ ਚੱਢਾ ਅੱਜ 9 ਸਤੰਬਰ ਤੋਂ ਬਲਾਕ ਰੂਪ... ਅਗਲੀ ਖ਼ਬਰ ਮੁਲਾਜ਼ਮਾਂ ਨੇ ਕਲਮ ਛੋੜ - ਕੰਪਿਊਟਰ ਬੰਦ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।