10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜਿੰਦਵੜੀ ਢਾਹੇ ’ ਚ 10 ਕਰੋੜ ਦੀ ਲਾਗਤ ਨਾਲ ਬਣੇਗਾ 66 ਕੇ . ਵੀ . ਪਾਵਰ ਗਰਿੱਡ

ਢੇਰ, 9 ਸਤੰਬਰ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ, ਕਿ ਸੂਬੇ ਵਿਚ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਤੇ ਪਿੰਡਾਂ ਵਿਚ ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਿੰਦਵੜੀ ਢਾਹੇ ਵਿਖੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ 66 ਕੇਵੀ ਪਾਵਰ ਗਰਿੱਡ ਸਥਾਪਿਤ ਕੀਤਾ ਜਾਵੇਗਾ।

ਪਿੰਡ ਢਾਹੇ ਵਿਖੇ ਲਗਾਏ ਜਾ ਰਹੇ ਬਿਜਲੀ ਪ੍ਰੋਜੈਕਟ ਦਾ ਜਾਇਜ਼ਾ ਲੈਂਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ। ਤਸਵੀਰ:ਸ਼ਿਵ ਕੁਮਾਰ ਕਾਲੀਆ 10-09-2026

40 ਪਿੰਡਾਂ ਨੂੰ ਮਿਲੇਗੀ ਸੁਚਾਰੂ ਬਿਜਲੀ ਸਪਲਾਈ- ਹਰਜੋਤ ਬੈਂਸ

ਢੇਰ, 9 ਸਤੰਬਰ (ਸ਼ਿਵ ਕੁਮਾਰ ਕਾਲੀਆ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ, ਕਿ ਸੂਬੇ ਵਿਚ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਤੇ ਪਿੰਡਾਂ ਵਿਚ ਬਿਜਲੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਿੰਦਵੜੀ ਢਾਹੇ ਵਿਖੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ 66 ਕੇਵੀ ਪਾਵਰ ਗਰਿੱਡ ਸਥਾਪਿਤ ਕੀਤਾ ਜਾਵੇਗਾ। ਇਸ ਗਰਿੱਡ ਦਾ ਕੰਮ ਤਕਰੀਬਨ ਦੋ ਸਾਲਾਂ ਵਿਚ ਮੁਕੰਮਲ ਹੋਣ ਦੀ ਉਮੀਦ ਹੈ। ਨਵੇਂ ਗਰਿੱਡ ਨਾਲ ਨੇੜਲੇ ਕਰੀਬ 40 ਪਿੰਡਾਂ ਨੂੰ ਬਿਜਲੀ ਦੀ ਵਧੇਰੇ ਸੁਚਾਰੂ ਅਤੇ ਭਰੋਸੇਮੰਦ ਸਪਲਾਈ ਮਿਲੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਮੌਜੂਦਾ ਬਿਜਲੀ ਗਰਿੱਡਾਂ ‘ਤੇ ਪੈ ਰਿਹਾ ਵਾਧੂ ਲੋਡ ਵੀ ਘਟੇਗਾ। ਜਿੰਦਵੜੀ ਢਾਹੇ ਵਿਖੇ 66 ਕੇਵੀ ਗਰਿੱਡ ਲਈ ਹੋਈ ਨਿਸ਼ਾਨਦੇਹੀ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਬਿਜਲੀ ਮਨੁੱਖੀ ਜੀਵਨ ਦੀ ਬੁਨਿਆਦੀ ਲੋੜ ਬਣ ਚੁੱਕੀ ਹੈ ਅਤੇ ਬਿਜਲੀ ਸਪਲਾਈ ਤੋਂ ਬਿਨਾਂ ਵਿਕਾਸ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਦੇ ਨਾਲ ਘਰਾਂ, ਖੇਤੀਬਾੜੀ ਅਤੇ ਵਪਾਰਕ ਅਦਾਰਿਆਂ ਵਿਚ ਬਿਜਲੀ ਦੀ ਖਪਤ ਲਗਾਤਾਰ ਵੱਧ ਰਹੀ ਹੈ। ਇਸ ਲਈ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਗਰਿੱਡ ਸਥਾਪਿਤ ਕਰਨਾ ਅਤੇ ਮੌਜੂਦਾ ਬਿਜਲੀ ਪ੍ਰਣਾਲੀ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਦੋ ਸਾਲਾ ਤੋ ਕੋਸ਼ਿਸ਼ਾਂ ਕੀਤੀਆ ਜਾ ਰਹੀਆਂ ਹਨ, ਪਰ ਰਾਜਨੀਤੀ ਦੀ ਭੇਟ ਚੜ੍ਹਨ ਕਾਰਨ ਇਹ ਕੋਸ਼ਿਸ਼ਾਂ ਸਫਲ ਨਹੀ ਹੋ ਰਹੀਆਂ ਸਨ, ਪ੍ਰੰਤੂ ਹੁਣ ਇਹ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 18 ਫੁੱਟ ਚੌੜੀਆਂ ਸੜਕਾਂ, ਕਮਿਊਨਿਟੀ ਸੈਂਟਰ, ਸਾਫ਼ ਸੁਥਰੇ ਸਕੂਲ, ਇਲਾਕੇ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਦੇ ਖੇਤਰ ਵਿਚ ਲਗਾਤਾਰ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਤੀਬਾੜੀ ਲਈ ਦਿਨ ਸਮੇਂ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਰਿਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਹਰ ਬਿੱਲ ‘ਤੇ 600 ਯੂਨਿਟ, ਭਾਵ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਪਰਿਵਾਰ ਇਸ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਗੁਣਵੱਤਾ ਵਿਚ ਸੁਧਾਰ ਅਤੇ ਘੱਟ ਵੋਲਟੇਜ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਬਿਜਲੀ ਦੀ ਮੰਗ ਵੱਧ ਰਹੀ ਹੈ, ਉੱਥੇ ਮੌਜੂਦਾ ਗਰਿੱਡਾਂ ‘ਤੇ ਲੋਡ ਵੱਧ ਜਾਂਦਾ ਹੈ, ਜਿਸ ਕਾਰਨ ਸਪਲਾਈ ਪ੍ਰਬੰਧ ਪ੍ਰਭਾਵਿਤ ਹੋ ਸਕਦੇ ਹਨ। ਅਜਿਹੇ ਖੇਤਰਾਂ ਵਿਚ ਨਵੇਂ ਪਾਵਰ ਗਰਿੱਡ ਸਥਾਪਿਤ ਕਰਕੇ ਬਿਜਲੀ ਦਾ ਲੋਡ ਵੰਡਿਆ ਜਾਂਦਾ ਹੈ ਅਤੇ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿੰਦਬੜੀ ਢਾਹੇ ਵਿਚ ਬਣਨ ਵਾਲਾ 66 ਕੇਵੀ ਗਰਿੱਡ ਵੀ ਇਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਕਦਮ ਹੈ। ਨਵੇਂ ਗਰਿੱਡ ਨਾਲ ਬਿਜਲੀ ਦੀਆਂ ਤਾਰਾਂ ਅਤੇ ਵੰਡ ਪ੍ਰਬੰਧਾਂ ਵਿਚ ਸੁਧਾਰ ਹੋਵੇਗਾ ਅਤੇ ਇੱਥੇ ਲੋੜ ਅਨੁਸਾਰ ਸਟਾਫ਼ ਦੀ ਤਾਇਨਾਤੀ ਵੀ ਕੀਤੀ ਜਾਵੇਗੀ, ਜਿਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਮੌਕੇ ਡਾ.ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ, ਸੁਮਿਤ ਜਿੰਦਵੜੀ ਸਰਪੰਚ, ਡਾ.ਰਾਮ ਲਾਲ ਸਰਪੰਚ, ਜੀਤ ਰਾਮ ਰਿੰਕੂ ਸਰਪੰਚ, ਡਾ.ਸੁਮਿਤ ਢਿੱਲੋਂ ਤਹਿਸੀਲਦਾਰ, ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈੱਲਫੇਅਰ ਬੋਰਡ, ਸੁਖਦੇਵ ਸਿੰਘ ਖਾਨਪੁਰ ਸਰਪੰਚ, ਸਰਪੰਚ ਪੱਮੂ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਵਿਕਰਮ ਐਸ.ਡੀ.ਓ., ਭੈਬਵ ਜੇ.ਈ, ਪਰਮਜੀਤ ਸਿੰਘ ਸਰਪੰਚ, ਬਲਵੀਰ ਸਿੰਘ ਪੰਚ, ਮਨੂੰਪੁਰੀ ਪੰਚ, ਗੁਰਵਿੰਦਰ ਪੰਚ, ਪ੍ਰੀਤਮ ਸੋਨੀ, ਰੋਹਿਤ ਕੁਮਾਰ ਹਾਜ਼ਰ ਸਨ।

ਪਿਛਲੀ ਖ਼ਬਰ ਮਿਹਨਤ ਦੇ ਦਮ ’ ਤੇ ਦਕਸ਼ ਧੀਮਾਨ ਨੇ ਨੀਟ ’ ਚ ਮਾਰੀ ਬਾਜ਼ੀ , ਫ਼ਰੀਦਕੋਟ ਮੈਡੀਕਲ ਕਾਲਜ ’ ਚ ਦਾਖਲਾ ਅਗਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਵਿਰੋਧ ’ ਚ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।