11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਜਰੂੜ ਦਾ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ

ਨੂਰਪੁਰ ਬੇਦੀ,10 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ. ਆਰ.

ਅਜੀਤ ਡੈਸਕ 11-09-2026
ਨੂਰਪੁਰ ਬੇਦੀ,10 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਬਜਰੂੜ ਵਿਖੇ ਦੋ ਰੋਜ਼ਾ ਛਿੰਝ ਮੇਲਾ ਅੱਜ 11 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਮੇਲੇ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕੁਸ਼ਤੀ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅਜਿਹੇ ਛਿੰਝ ਮੇਲੇ ਪੰਜਾਬ ਦੀ ਪੇਂਡੂ ਖੇਡ ਪਰੰਪਰਾ ਅਤੇ ਨੌਜਵਾਨਾਂ ਵਿਚ ਕੁਸ਼ਤੀ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਛਿੰਝ ਮੇਲੇ ਦੌਰਾਨ ਹੋਣ ਵਾਲੀਆਂ ਝੰਡੀ ਦੀਆਂ ਕੁਸ਼ਤੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੀ ਪਹਿਲੀ ਝੰਡੀ ਦੀ ਕੁਸ਼ਤੀ ਸ਼ਾਨਵੀਰ ਕੁਹਾਲੀ ਅਤੇ ਤਾਲਿਬ ਬਾਬਾ ਫਲਾਹੀ ਦਰਮਿਆਨ ਹੋਵੇਗੀ, ਜਿਸ ਦੇ ਜੇਤੂ ਪਹਿਲਵਾਨ ਨੂੰ 1 ਲੱਖ 61 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਦੂਜੀ ਝੰਡੀ ਦੀ ਕੁਸ਼ਤੀ ਗੁਰਜੀਤ ਮਕਰੋੜ ਅਤੇ ਛੋਟੇ ਗਨੀ ਹੁਸ਼ਿਆਰਪੁਰ ਵਿਚਕਾਰ ਹੋਵੇਗੀ, ਜਿਸ ਦਾ ਇਨਾਮ 71 ਹਜ਼ਾਰ ਰੁਪਏ ਰੱਖਿਆ ਗਿਆ ਹੈ।ਤੀਜੀ ਝੰਡੀ ਦੀ ਕੁਸ਼ਤੀ ਪ੍ਰਿੰਸ ਬਾਬਾ ਫਲਾਹੀ ਅਤੇ ਵਿਸ਼ਾਲ ਮੁਕਾਰੀ ਵਿਚਕਾਰ ਹੋਵੇਗੀ, ਜਿਸ ਦੇ ਜੇਤੂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਦਿਲਕਸ਼ ਕੁਸ਼ਤੀਆਂ ਹੋਣਗੀਆਂ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਤੇ ਹੋਰ। ਗੁ... ਅਗਲੀ ਖ਼ਬਰ ਬੀ.ਬੀ.ਐੱਮ.ਬੀ. ਚੇਅਰਮੈਨ ਨਾਲ ਮੁਲਾਕਾਤ ਕਰਦੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਬਾਅਦ ਵਿਚ ਪੱਤਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।