11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੋਰਿੰਡਾ ਇਲਾਕੇ ’ ਚ ਮੋਟਰਾਂ ’ ਤੇ ਬਿਜਲੀ ਸਪਲਾਈ ਦਾ ਮੰਦਾ ਹਾਲ , ਕਿਸਾਨਾਂ ਨੇ ਲਾਇਆ ਜਾਮ ਭਾਕਿਯੂ ਰਾਜੇਵਾਲ ਨੇ ਕੀਤੀ ਅਗਵਾਈ

ਮੋਰਿੰਡਾ, 10 ਸਤੰਬਰ (ਤਰਲੋਚਨ ਸਿੰਘ ਕੰਗ)-ਅੱਜ ਵੇਰਕਾ ਚੌਂਕ ਮੋਰਿੰਡਾ ਨੇੜੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਪੀ. ਐੱਸ.

ਪੀ.ਐੱਸ.ਪੀ.ਸੀ.ਐੱਲ. ਮੋਰਿੰਡਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਕਿਯੂ ਰਾਜੇਵਾਲ ਦੇ ਮੈਂਬਰ। 11-09-2026
ਮੋਰਿੰਡਾ, 10 ਸਤੰਬਰ (ਤਰਲੋਚਨ ਸਿੰਘ ਕੰਗ)-ਅੱਜ ਵੇਰਕਾ ਚੌਂਕ ਮੋਰਿੰਡਾ ਨੇੜੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਅਤੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਪੀ.ਐੱਸ.ਪੀ.ਸੀ.ਐੱਲ. ਦਫਤਰ ਅੱਗੇ ਮੋਟਰਾਂ ਤੇ ਬਿਜਲੀ ਸਪਲਾਈ ਦੇ ਮੰਦੇ ਹਾਲ ਨੂੰ ਲੈ ਕੇ ਰੋਸ ਧਰਨਾ ਲਗਾਇਆ। ਜਦੋਂ ਪੀ.ਐੱਸ.ਪੀ.ਸੀ.ਐੱਲ. ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਤਾਂ ਗੁੱਸੇ ਵਿਚ ਆਏ ਇਲਾਕੇ ਦੇ ਕਿਸਾਨਾਂ ਅਤੇ ਭਾਕਿਯੂ ਰਾਜੇਵਾਲ ਦੇ ਮੈਂਬਰਾਂ ਨੇ ਮਿਲ ਕੇ ਵੇਰਕਾ ਚੌਂਕ ਮੋਰਿੰਡਾ ਵਿਖੇ ਟਰੈਫਿਕ ਜਾਮ ਕਰ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਜਿਸ ਵਿਚ ਪੀ.ਐੱਸ.ਪੀ.ਸੀ.ਐੱਲ. ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨਾਲ ਜੀਰੀ ਦੇ ਸੀਜ਼ਨ ਵਿਚ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਜਦਕਿ ਹੁਣ ਪਿਛਲੇ ਲਗਤਾਰ ਇੱਕ ਹਫਤੇ ਤੋਂ ਮੋਰਿੰਡਾ ਇਲਾਕੇ ਵਿਚ ਕਿਸਾਨਾਂ ਨੂੰ ਬਿਜਲੀ ਸਿਰਫ ਦੋ ਤਿੰਨ ਘੰਟੇ ਹੀ ਆਉਣ ਲੱਗ ਗਈ ਹੈ, ਉਹ ਵੀ ਕਿਸ਼ਤਾਂ ਵਿਚ। ਸ੍ਰੀ ਚਲਾਕੀ ਨੇ ਕਿਹਾ ਕਿ ਅੱਜ ਕਿਸਾਨਾਂ ਦੀ ਜੀਰੀ ਪੱਕਣ ਦੇ ਨੇੜੇ ਆਈ ਹੋਈ ਹੈ ਹੁਣ ਕਿਸਾਨਾਂ ਨੂੰ ਮਜਬੂਰਨ ਜਨਰੇਟਰ ਚਲਾ ਕੇ ਜੀਰੀ ਨੂੰ ਪਾਣੀ ਲਗਾਉਣਾ ਪੈ ਰਿਹਾ ਹੈ। ਭਾਕਿਯੂ ਰਾਜੇਵਾਲ ਨੇ ਐੱਲਾਨ ਕੀਤਾ ਕਿ ਅਗਰ ਕਿਸਾਨਾਂ ਦੀਆਂ ਮੋਟਰਾਂ ਤੇ ਕੱਲ ਸ਼ਾਮ ਮਿਤੀ 12 ਸਤੰਬਰ 2026 ਤੱਕ ਬਿਜਲੀ ਅੱਠ ਘੰਟੇ ਨਾ ਮਿਲੀ ਤਾਂ ਉਹਨਾਂ ਨੂੰ ਮਜਬੂਰਨ ਚੰਡੀਗੜ-ਲੁਧਿਆਣਾ ਹਾਈਵੇ ਜਾਮ ਕਰਨਾ ਪਵੇਗਾ। ਇਸ ਮੌਕੇ ਕਿਸਾਨਾਂ ਨੇ ਐੱਸ.ਡੀ.ਐਮ. ਮੋਰਿੰਡਾ ਚੇਤਨ ਬੰਗੜ ਨੂੰ ਮੰਗ ਪੱਤਰ ਸੌਂਪਿਆ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਉੱਚ ਅਧਿਕਾਰੀਆਂ ਵਲੋਂ ਅੱਠ ਘੰਟੇ ਬਿਜਲੀ ਦੇਣ ਦੇ ਭਰੋਸੇ ਉਪਰੰਤ ਕਿਸਾਨਾਂ ਨੇ ਧਰਨਾ ਚੁੱਕਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲ ਸਿੰਘ ਗੋਪਾਲਪੁਰ, ਅਵਤਾਰ ਸਿੰਘ, ਰਵਿੰਦਰ ਸਿੰਘ, ਗੁਰਮੇਲ ਸਿੰਘ, ਹਰਦੀਪ ਸਿੰਘ, ਜੰਗਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ, ਭਾਗ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਤਰਲੋਚਨ ਸਿੰਘ, ਕਰਮਜੀਤ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ ਰੰਗੀਆਂ, ਵਰਿੰਦਰ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ ਢੰਗਰਾਲੀ, ਗੁਰਨਾਜ ਸਿੰਘ, ਜਗਤਾਰ ਸਿੰਘ, ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਹਰਮੀਤ ਸਿੰਘ, ਰਣਜੋਧ ਸਿੰਘ, ਰਣਬੀਰ ਸਿੰਘ, ਹਰਸਿਮਰਨਜੀਤ ਸਿੰਘ, ਪਰਵਿੰਦਰ ਸਿੰਘ, ਗੁਰਮੀਤ ਸਿੰਘ ਬਮਨਾੜਾ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਜੰਟ ਸਿੰਘ, ਨਾਜਰ ਸਿੰਘ, ਬਲਜਿੰਦਰ ਸਿੰਘ, ਲਖਵੀਰ ਸਿੰਘ, ਦਿਲਬਾਗ ਸਿੰਘ, ਬਹਾਦਰ ਸਿੰਘ, ਬਲਵਿੰਦਰ ਸਿੰਘ, ਖੁਸ਼ਵੰਤ ਸਿੰਘ, ਰਜਿੰਦਰ ਸਿੰਘ, ਜਰਨੈਲ ਸਿੰਘ, ਜਗਦੀਪ ਸਿੰਘ, ਰਣਵੀਰ ਸਿੰਘ, ਅਮਨਦੀਪ ਸਿੰਘ, ਗੁਰਮੀਤ ਸਿੰਘ, ਸੁਰਮੁੱਖ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜੁਗਰਾਜ ਸਿੰਘ, ਖੁਸ਼ਵਿੰਦਰ ਸਿੰਘ, ਸੰਦੀਪ ਸਿੰਘ, ਮਨਿੰਦਰ ਸਿੰਘ, ਮਨਜੀਤ ਸਿੰਘ, ਮਨਰਾਜ ਸਿੰਘ, ਰਾਜਿੰਦਰ ਸਿੰਘ, ਰਾਜਵੀਰ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਸੁਪਿੰਦਰ ਸਿੰਘ, ਹਰਮਨਜੀਤ ਸਿੰਘ, ਸੁਖਵਿੰਦਰ ਸਿੰਘ ਸ਼ਾਹਪੁਰ, ਇੰਦਰਜੀਤ ਸਿੰਘ, ਜਗਦੀਪ ਸਿੰਘ, ਕੇਹਰ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ, ਸੁਖਦੀਪ ਸਿੰਘ, ਮੇਜਰ ਸਿੰਘ, ਜਸਪ੍ਰੀਤ ਸਿੰਘ, ਹਰਨੇਕ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਮਨਮੋਹਨ ਸਿੰਘ, ਕੁਲਜੀਤ ਸਿੰਘ, ਲਖਵਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਚੰਦ ਸਿੰਘ, ਅਰਵਿੰਦਰ ਸਿੰਘ, ਜਗਵਿੰਦਰ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਤੇਜਿੰਦਰ ਸਿੰਘ, ਗੁਰਬਾਜ ਸਿੰਘ, ਗਗਨਦੀਪ ਸਿੰਘ, ਚਰਨਪ੍ਰੀਤ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ਨੇ ਜਲੰਧਰ ਨੂੰ 9 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਗੁਲਜ਼ਾਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ’ ਤੇ ਵਿੱਤ ਮੰਤਰੀ ਦਾ ਕੀਤਾ ਪੁਤਲਾ ਫੂਕ ਮੁਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।