12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਤੋਖਗੜ੍ਹ, 11 ਸਤੰਬਰ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਸੰਤ ਬਾਬਾ ਸੇਵਾ ਸਿੰਘ ਜੀ ਐਜੂਕੇਸ਼ਨ ਸੁਸਾਇਟੀ ਭੱਲੜੀ ਦੇ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਅਤੇ ਬੈਂਕ ਅਧਿਕਾਰੀ ਦੀਪਕ ਚੌਧਰੀ ਮੁੱਖ ਮਹਿਮਾਨ ਸਨ।

ਅਜੀਤ ਡੈਸਕ 12-09-2026
ਸੰਤੋਖਗੜ੍ਹ, 11 ਸਤੰਬਰ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਸੰਤ ਬਾਬਾ ਸੇਵਾ ਸਿੰਘ ਜੀ ਐਜੂਕੇਸ਼ਨ ਸੁਸਾਇਟੀ ਭੱਲੜੀ ਦੇ ਡਾਇਰੈਕਟਰ ਸਰਦਾਰ ਸੁੱਚਾ ਸਿੰਘ ਸਿੱਧੂ ਅਤੇ ਬੈਂਕ ਅਧਿਕਾਰੀ ਦੀਪਕ ਚੌਧਰੀ ਮੁੱਖ ਮਹਿਮਾਨ ਸਨ। ਇਸ ਮੌਕੇ ਹਿਮਾਂਸ਼ੂ ਕੈਂਥ ਅਤੇ ਜਰਨੈਲ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਸਕੂਲ ਦੇ ਪ੍ਰਿੰਸੀਪਲ ਵਿਜੈ ਕੁਮਾਰ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡਾਇਰੈਕਟਰ ਸੁੱਚਾ ਸਿੰਘ ਸਿੱਧੂ ਨੇ ਬੱਚਿਆਂ ਨੂੰ ਅਧਿਆਪਕ ਦਿਵਸ ਦਾ ਮਹੱਤਵ ਦੱਸਦੇ ਹੋਏ ਅਧਿਆਪਕ ਅਧਿਆਪਕਾਵਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬੈਂਕ ਅਧਿਕਾਰੀ ਦੀਪਕ ਚੌਧਰੀ ਨੇ ਬਹੁਤ ਹੀ ਵਧੀਆ ਸ਼ਬਦਾਂ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਤੇ ਡਰਾਇੰਗ ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਅਧਿਆਪਕਾਵਾਂ ਕੁਲਵਿੰਦਰ ਕੌਰ, ਪੂਜਾ ਦੇਵੀ ਸੀਮਾ ਦੇਵੀ ਦੁਆਰਾ ਤਿਆਰ ਕੀਤਾ ਗਿਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪੀ.ਟੀ.ਏ. ਕਮੇਟੀ ਦੇ ਪ੍ਰਧਾਨ ਕਰਨਲ ਦਰਸ਼ਨ ਸਿੰਘ ਗ੍ਰੇਵਾਲ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਕੁਲਵਿੰਦਰ ਕੌਰ ਅਤੇ ਬਸਬਿੰਦਰ ਕੌਰ ਨੇ ਨਿਭਾਈ। ਬੈਂਕ ਅਧਿਕਾਰੀ ਦੀਪਕ ਚੌਧਰੀ, ਹਿਮਾਂਸ਼ੂ ਕੈਂਥ ਅਤੇ ਜਰਨੈਲ ਸਿੰਘ ਨੇ ਬੈਂਕ ਵਲੋਂ ਸਕੂਲ ਦੀਆਂ ਅਧਿਆਪਕਾਵਾਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸੁਨੀਤਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਅਧਿਆਪਕ ਬਘੇਲ ਸਿੰਘ ਅਤੇ ਸੋਹਣ ਸਿੰਘ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਚੌਕਾਂ ’ ਚ ਹਾਦਸਿਆਂ ਨੂੰ ਰੋਕਣ ਲਈ ਸਪੀਡ ਬਰੇਕਰ ਤੇ ਰਿਫ਼ਲੈਕਟਰ ਲਗਾਉਣ... ਅਗਲੀ ਖ਼ਬਰ ਪਿੰਡ ਭੱਲੜੀ ਵਿਖੇ ਲਗਾਈ ਆਤਮਾ ਸਕੀਮ ਅਧੀਨ ਕਿਸਾਨ ਸਾਇੰਸਦਾਨ ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।