ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਰਾਜਸੀ ਆਗੂਆਂ ਨੇ ਡਾ . ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਬੇਅਦਬੀ ਦੇ ਮਾਮਲੇ ’ ਚ ਸਖ਼ਤ ਕਾਰਵਾਈ ਦੀ ਕੀਤੀ ਮੰਗ
ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਕਰਨੈਲ ਸਿੰਘ)-ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਕੀਤੀ ਬੇਅਦਬੀ ਅਤੇ ਤੋੜਫੋੜ ਦੀ ਘਟਨਾ ਦੇ ਵਿਰੋਧ ‘ਚ ਅੱਜ ਸਥਾਨਕ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਅਤੇ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ।
ਡ
ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਨੂੰ ਮੰਗ-ਪੱਤਰ ਦੇਣ ਜਾਂਦੇ ਹੋਏ।
12-09-2026
ਸ੍ਰੀ ਅਨੰਦਪੁਰ ਸਾਹਿਬ, 11 ਸਤੰਬਰ (ਕਰਨੈਲ ਸਿੰਘ)-ਲੁਧਿਆਣਾ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਕੀਤੀ ਬੇਅਦਬੀ ਅਤੇ ਤੋੜਫੋੜ ਦੀ ਘਟਨਾ ਦੇ ਵਿਰੋਧ ‘ਚ ਅੱਜ ਸਥਾਨਕ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਅਤੇ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਇਸ ਮੌਕੇ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਸਬੰਧਿਤ ਆਗੂ ਰੋਸ ਦਾ ਪ੍ਰਗਟਾਵਾ ਕਰਦਿਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਡਾ. ਅੰਬੇਦਕਰ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਭਾਰਤੀ ਸੰਵਿਧਾਨ ਦੀ ਰਚਨਾ ‘ਚ ਅਹਿਮ ਯੋਗਦਾਨ ਪਾਇਆ। ਇਸ ਲਈ ਉਨ੍ਹਾਂ ਦੀਆਂ ਪ੍ਰਤਿਮਾਵਾਂ ਅਤੇ ਸਮਾਰਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਤੋੜ ਫੋੜ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਆਗੂਆਂ ਨੇ ਕਿਹਾ ਕਿ ਸਮਾਜ ਵਿਚ ਆਪਸੀ ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਵਿਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਕਾਂਗਰਸੀ ਆਗੂ ਮੋਹਨ ਸਿੰਘ ਭਸੀਨ, ਕਾਂਗਰਸੀ ਆਗੂ ਪ੍ਰੇਮ ਸਿੰਘ ਬਾਸੋਵਾਲ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ, ਮੀਤ ਪ੍ਰਧਾਨ ਅਮਰ ਸੋਢੀ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਰਾਮ ਸਿੰਘ, ਬਸਪਾ ਦੇ ਸੀਨੀਅਰ ਆਗੂ ਨਿਰਮਲ ਸਿੰਘ ਸੁਮਨ, ਸਮਾਜ ਸੇਵੀ ਦਲੀਪ ਹੰਸ, ਮਾ. ਕੁਲਦੀਪ ਸਿੰਘ, ਕੁਲਦੀਪ ਸਿੰਘ ਬੰਗਾ ਸਮੇਤ ਵੱਖ-ਵੱਖ ਪਾਰਟੀਆਂ ਦੇ ਵੱਡੀ ਗਿਣਤੀ ਆਗੂ ਹਾਜ਼ਰ ਸਨ।