ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ‘ ਆਪ ’ ’ ਚ ਸ਼ਾਮਿਲ ਵੱਖ-ਵੱਖ ਪਾਰਟੀਆਂ ਛੱਡ ਕੇ ਨਵੇਂ ਆਗੂਆਂ ਤੇ ਪਰਿਵਾਰਾਂ ਨੇ ਫੜ੍ਹਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ
ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੰਨੂਹਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ। ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਗਲਾਂ ਵਿਚ ਪਾਰਟੀ ਦਾ ਚਿੰਨ੍ਹ ਪਾ ਕੇ ‘ਆਪ’ ਵਿਚ ਸ਼ਮੂਲੀਅਤ ਕਰਵਾਈ।
ਪਿੰਡ ਭਨੂੰਹਾ ਵਿਖੇ ਵੱਖ-ਵੱਖ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਉਂਦੇ ਵਿਧਾਇਕ ਚੱਢਾ। ਤਸਵੀਰ: ਗੁਰਬੀਰ ਵਾਲੀਆ
12-09-2026