13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਵਾਈਨ ਫਲੂ ਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਇਜ਼ਰੀ ਜਾਰੀ ਲੋਕ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣ -ਸਿਵਲ ਸਰਜਨ

ਰੂਪਨਗਰ, 12 ਸਤੰਬਰ (ਯਸ਼ਵੰਤ ਬੱਸੀ)-ਸੂਬੇ ਵਿਚ ਸਵਾਈਨ ਫਲੂ ਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਅਤੇ ਇਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ.

ਅਜੀਤ ਡੈਸਕ 13-09-2026
ਰੂਪਨਗਰ, 12 ਸਤੰਬਰ (ਯਸ਼ਵੰਤ ਬੱਸੀ)-ਸੂਬੇ ਵਿਚ ਸਵਾਈਨ ਫਲੂ ਦੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਅਤੇ ਇਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਕੇ ਇਸ ਤੋਂ ਬਚਾਅ ਕੀਤਾ ਜਾ ਸਕਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਵਾਈਨ ਫਲੂ ਐਚ1ਐਨ1 ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਲਾਗ ਹੈ। ਇਸ ਦੇ ਮੁੱਖ ਲੱਛਣਾਂ ਵਿਚ ਸਾਹ ਲੈਣ ਵਿਚ ਤਕਲੀਫ਼, ਤੇਜ਼ ਬੁਖਾਰ, ਖਾਂਸੀ, ਜ਼ੁਕਾਮ, ਸਿਰ ਦਰਦ, ਛਿੱਕਾਂ ਆਉਣਾ, ਨੱਕ ਵਗਣਾ, ਸਰੀਰ ਵਿਚ ਦਰਦ ਅਤੇ ਕਮਜ਼ੋਰੀ ਆਦਿ ਸ਼ਾਮਲ ਹਨ। ਕੁਝ ਮਾਮਲਿਆਂ ਵਿਚ ਦਸਤ ਅਤੇ ਉਲਟੀਆਂ ਵੀ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕ ਰ ਕਿਸੇ ਵਿਅਕਤੀ ਨੂੰ ਫਲੂ ਵਰਗੇ ਲੱਛਣ ਦਿਖਾਈ ਦੇਣ ਤਾਂ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬਿਮਾਰੀ ਸਬੰਧੀ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਅਪੀਲ ਕੀਤੀ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਲੋੜ ਅਨੁਸਾਰ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਖਾਂ, ਨੱਕ ਅਤੇ ਮੂੰਹ ਨੂੰ ਗੰਦੇ ਹੱਥਾਂ ਨਾਲ ਛੂਹਣ ਤੋਂ ਪਰਹੇਜ਼ ਕੀਤਾ ਜਾਵੇ। ਖਾਂਸੀ, ਜ਼ੁਕਾਮ, ਛਿੱਕਾਂ ਜਾਂ ਬੁਖਾਰ ਤੋਂ ਪੀੜਤ ਵਿਅਕਤੀ ਤੋਂ ਉਚਿਤ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਅਜਿਹੇ ਵਿਅਕਤੀ ਨਾਲ ਹੱਥ ਮਿਲਾਉਣ ਜਾਂ ਗਲੇ ਮਿਲਣ ਤੋਂ ਪਰਹੇਜ਼ ਕੀਤਾ ਜਾਵੇ। ਘਰ ਅਤੇ ਆਸ-ਪਾਸ ਦੇ ਵਾਤਾਵਰਣ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤਮੰਦ ਰਹਿਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ ਦੇ ਨਾਲ-ਨਾਲ ਲੋੜੀਂਦੀ ਮਾਤਰਾ ਵਿਚ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਅਤੇ ਪੂਰੀ ਨੀਂਦ ਤੇ ਆਰਾਮ ਕੀਤਾ ਜਾਵੇ। ਖੁਰਾਕ ਵਿਚ ਵਿਟਾਮਿਨ-ਸੀ ਨਾਲ ਭਰਪੂਰ ਫਲ, ਜਿਵੇਂ ਆਂਵਲਾ ਅਤੇ ਹੋਰ ਨਿੰਬੂ ਜਾਤੀ ਦੇ ਫਲ, ਸ਼ਾਮਲ ਕੀਤੇ ਜਾ ਸਕਦੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਡਾਕਟਰੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਾ ਲਈ ਜਾਵੇ।
ਪਿਛਲੀ ਖ਼ਬਰ ਨੂਰਪੁਰ ਬੇਦੀ ਬਲਾਕ ਦੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤਖ਼ਤਗੜ੍ਹ ਤੋਂ ਹੋਇਆ ਸ਼ਾਨਦਾਰ ਆਗਾਜ਼ ਕਬੱਡੀ, ਐਥਲੈਟਿਕਸ, ਫੁੱਟਬਾਲ... ਅਗਲੀ ਖ਼ਬਰ ਤਰਨਤਾਰਨ ਰੇਲ ਹਾਦਸੇ ਦੇ ਸ਼ਹੀਦ ਭਾਈ ਚੇਤ ਸਿੰਘ ਸਮੇਤ 34 ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸਾਂਸਦ ਮੈਂਬਰ ਭਾਈ ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।