15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਭਲਕੇ ਨੂੰ ਅਕਾਲੀ ਦਲ ਵਲੋਂ ਧਰਨਾ

ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਲਗਾਏ ਜਾ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 16 ਸਤੰਬਰ ਨੂੰ ਸਵੇਰੇ 10:30 ਵਜੇ 132 ਕੇ. ਵੀ.

ਅਜੀਤ ਡੈਸਕ 15-09-2026
ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਲਗਾਏ ਜਾ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 16 ਸਤੰਬਰ ਨੂੰ ਸਵੇਰੇ 10:30 ਵਜੇ 132 ਕੇ.ਵੀ. ਗਰਿੱਡ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਬਾਲਾ, ਹਲਕੇ ਦੇ ਯੂਥ ਪ੍ਰਧਾਨ ਅਤੇ ਕੌਂਸਲਰ ਗੁਰਵਿੰਦਰ ਸਿੰਘ ਬਾਵਾ, ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ ਨੇ ਦੱਸਿਆ ਕਿ ਧਰਨੇ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਅਕਾਲੀ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਆਮ ਲੋਕਾਂ, ਵਪਾਰੀਆਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਧਰਨੇ ਵਿਚ ਸ਼ਾਮਲ ਹੋ ਕੇ ਸਰਕਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ।
ਪਿਛਲੀ ਖ਼ਬਰ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ - ਸੁਰਿੰਦਰ ਸਿੰਘ ਹਰੀਪੁਰ ਅਗਲੀ ਖ਼ਬਰ ਵਸੁੰਧਰਾ ਰਾਜੇ ਦੇ ਗੜ੍ਹ ’ਚ BJP ਨੂੰ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।