17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਝੋਨੇ ਦੀ ਖਰੀਦ ਅੱਜ ਤੋਂ ਯਕੀਨੀ ਬਣਾਈ ਜਾਵੇ - ਭੰਗੂ 2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਮਾਰਚ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਦਾ ਐਲਾਨ

ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਬਾਬਾ ਸਤਨਾਮ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਵਿਚ ਸ਼ਾਮਲ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂ ਅਤੇ ਵਰਕਰ। 17-09-2026
ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਬਾਬਾ ਸਤਨਾਮ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਸਰਕਾਰ ਵਲੋਂ 1 ਜੂਨ ਤੋਂ ਝੋਨਾ ਲਗਾਉਣ ਦੀ ਗੱਲ ਕਹੀ ਗਈ ਸੀ ਅਤੇ ਹੁਣ ਕਰੀਬ 105 ਦਿਨ ਬੀਤ ਜਾਣ ਕਾਰਨ ਝੋਨਾ ਪੱਕ ਕੇ ਮੰਡੀਆਂ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਅੱਜ ਤੋਂ ਹੀ ਯਕੀਨੀ ਬਣਾਈ ਜਾਵੇ, ਕਿਉਂਕਿ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੇ ਢੇਰ ਵੀ ਪਏ ਹਨ ਅਤੇ ਉਨ੍ਹਾਂ ਦੀ ਚੁਕਾਈ ਸਬੰਧੀ ਵੀ ਸਥਿਤੀ ਸਪਸ਼ਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਦੇ ਸੱਦੇ ’ਤੇ 2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾਣ ਵਾਲੇ ਵਿਸ਼ਾਲ ਮਾਰਚ ਵਿਚ ਜਥੇਬੰਦੀ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਹੀਰ-ਗੁੱਜਰਾਂ ਦੀਆਂ ਮੱਝਾਂ ਕਾਰਨ ਕਿਸਾਨਾਂ, ਜੰਗਲਾਤ ਅਤੇ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ ਗਿਆ। ਇਸ ਮਾਮਲੇ ਵਿਚ ਸੰਘਰਸ਼ ਕਮੇਟੀ ਰਾਹੀਂ ਯਤਨ ਕਰਨ ਵਾਲੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮਾਣੇ ਮਾਜਰਾ ਅਤੇ ਸੁਖਵਿੰਦਰ ਸਿੰਘ ਵਿਰਕ ਗੱਗੋ ਸਮੇਤ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਬਿਜਲੀ ਦੇ ਕੱਟਾਂ ਬਾਰੇ ਆਗੂਆਂ ਨੇ ਕਿਹਾ ਕਿ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਅਤੇ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਤੋਂ ਬਿਜਲੀ ਸਪਲਾਈ ਸੁਚਾਰੂ ਬਣਾਉਣ ਦੀ ਮੰਗ ਕੀਤੀ। ਮੀਟਿੰਗ ਵਿਚ ਪ੍ਰੋ. ਬਲਿੰਦਰ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਮੁਗਲ ਮਾਜਰੀ, ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਡੇਕ ਵਾਲਾ, ਜਗਦੀਪ ਸਿੰਘ ਚੂਹੜ ਮਾਜਰਾ, ਕੁਲਵਿੰਦਰ ਸਿੰਘ ਭਾਗੋ ਮਾਜਰਾ, ਬਾਬਾ ਮੇਜਰ ਸਿੰਘ ਕਤਲੋਰ, ਜਸਵੀਰ ਸਿੰਘ ਗੋਰਾ ਸਮਰਾਲਾ, ਮੁੱਖਵਾਲ ਸਿੰਘ ਫਿਰੋਜ਼ਪੁਰ, ਸੋਹਣ ਸਿੰਘ ਮਗਰੋੜ, ਗੁਰਿੰਦਰ ਸਿੰਘ ਕਤਲੋਰ, ਕੁਲਵੀਰ ਸਿੰਘ ਹਾਫਿਜ਼ਾਬਾਦ, ਗੁਰਤੇਜ ਸਿੰਘ ਬਿੰਦਰਖ, ਦੀਦਾਰ ਸਿੰਘ ਫੂਲ, ਰਣਜੀਤ ਸਿੰਘ ਸਲੇਮਪੁਰ, ਜਰਨੈਲ ਸਿੰਘ ਗੋਗੀ, ਗੁਰਦੀਪ ਸਿੰਘ ਪੰਜੋਲਾ, ਹਰਚੰਦ ਸਿੰਘ ਤਾਲਾਪੁਰ, ਅੰਮ੍ਰਿਤਪਾਲ ਸਿੰਘ ਮਾਹਲਾਂ, ਨਰਿੰਦਰ ਸਿੰਘ ਦੁਗਰੀ, ਮਿਹਰ ਸਿੰਘ ਮੀਆਪੁਰ, ਸੋਨੂ ਕਿਸ਼ਨਪੁਰਾ, ਨਵਜੋਤ ਸਿੰਘ ਜੋਤੀ ਦੁਗਰੀ, ਸੁਖਵੰਤ ਸਿੰਘ ਚੁਬਕੀ, ਗੁਰਕੀਰਤ ਸਿੰਘ ਢੇਸਪੁਰਾ, ਮਨਪ੍ਰੀਤ ਸਿੰਘ ਅਮਰਾਲੀ, ਜਗਤਾਰ ਸਿੰਘ ਹਰੀਪੁਰ, ਚਰਨਜੀਤ ਸਿੰਘ ਰੁੜਕੀ, ਗੁਰਪ੍ਰੀਤ ਸਿੰਘ ਹਾਫਿਜ਼ਾਬਾਦ ਅਤੇ ਬਨਵਾਰੀ ਲਾਲ ਸ਼ਰਮਾ ਨੂਰਪੁਰ ਬੇਦੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਨੇ ਗ਼ੈਰ - ਵਿਦਿਅਕ ਕੰਮ ਬੰਦ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਨੋਟਿਸ ਅਗਲੀ ਖ਼ਬਰ ਮੁੱਖ ਮੰਤਰੀ ਦੀ ਫੇਰੀ ਦੌਰਾਨ ਭਗਵੰਤਾਂ ਦੀ ਰਹੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।