17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨੌਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ’ ਚ ਨੂਰਪੁਰ ਬੇਦੀ ਦੇ ਦੋ ਖਿਡਾਰੀਆਂ ਨੇ ਮਾਰੀਆਂ ਮੱਲਾਂ

ਨੂਰਪੁਰ ਬੇਦੀ, 16 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਉੱਤਰਾਖੰਡ ਐਥਲੈਟਿਕਸ ਐਸੋਸੀਏਸ਼ਨ ਵਲੋਂ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਨੌਰਥ ਜੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ-2026 ਦੌਰਾਨ ਬਲਾਕ ਨੂਰਪੁਰ ਬੇਦੀ ਦੇ ਦੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। 5000 ਮੀਟਰ ਵਾਕ ਰੇਸ ਮੁਕਾਬਲੇ ਵਿਚ ਪ੍ਰਭਜੋਤ ਸਿੰਘ ਅਤੇ ਸੁਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ।

ਅਜੀਤ ਡੈਸਕ 17-09-2026
ਨੂਰਪੁਰ ਬੇਦੀ, 16 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਉੱਤਰਾਖੰਡ ਐਥਲੈਟਿਕਸ ਐਸੋਸੀਏਸ਼ਨ ਵਲੋਂ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਨੌਰਥ ਜੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ-2026 ਦੌਰਾਨ ਬਲਾਕ ਨੂਰਪੁਰ ਬੇਦੀ ਦੇ ਦੋ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। 5000 ਮੀਟਰ ਵਾਕ ਰੇਸ ਮੁਕਾਬਲੇ ਵਿਚ ਪ੍ਰਭਜੋਤ ਸਿੰਘ ਅਤੇ ਸੁਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਲੜਕਿਆਂ ਦੇ ਅੰਡਰ-18 ਵਰਗ ਵਿਚ ਪਿੰਡ ਭੱਟੋਂ ਦੇ ਪ੍ਰਭਜੋਤ ਸਿੰਘ ਪੁੱਤਰ ਜਗਨਨਾਥ ਨੇ 5000 ਮੀਟਰ ਵਾਕ ਰੇਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-18 ਵਰਗ ਵਿਚ ਪਿੰਡ ਭੱਟੋਂ ਦੀ ਸੁਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਵੀ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5000 ਮੀਟਰ ਵਾਕ ਰੇਸ ਵਿਚ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਅਤੇ ਇਲਾਕੇ ਦਾ ਮਾਣ ਵਧਾਇਆ। ਇਲਾਕੇ ਦੇ ਖੇਡ ਪ੍ਰੇਮੀਆਂ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬੱਚਿਆਂ ਵਲੋਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਇਲਾਕਾ ਵਾਸੀਆਂ ਨੇ ਪ੍ਰਭਜੋਤ ਸਿੰਘ ਅਤੇ ਸੁਮਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਕੌਂਸਲ ’ ਚ ਮਤਾ ਪਾਸ ਹੋਣ ਦੇ ਬਾਵਜੂਦ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ’ ਚ ਨਹੀਂ ਲੱਗਿਆ ਵੱਡਾ ਖੰਡਾ ਸਾਹਿਬ 19 ਸਤੰਬਰ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।