17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ - ਪਿੰਡ ਚਲਾਈ ਜਾਵੇਗੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ - ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ-ਪਿੰਡ ਅਤੇ ਵਾਰਡ-ਵਾਰਡ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਚਲਾਇਆ ਜਾਵੇਗਾ। ਇਸ ਸਬੰਧੀ ਸਥਾਨਕ ਵਿਰਾਸਤ-ਏ-ਖ਼ਾਲਸਾ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਮੁਹਿੰਮ ਨਾਲ ਜੁੜੇ ਵੱਖ-ਵੱਖ ਅਹੁਦੇਦਾਰਾਂ ਅਤੇ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਜਿੰਦਵੜੀ ਵਿਖੇ ਪਹੁੰਚਣ ਤੇ ਸਵਾਗਤ ਕਰਦੇ ਹੋਏ ਪਿੰਡ ਥਲੂਹ ਦੇ ਸਰਪੰਚ ਭਗਵੰਤ ਸਿੰਘ ਅਟਵਾਲ। ਤਸਵੀਰ ਅਤੇ ਵੇਰਵਾ: ਸ਼ਿਵ ਕੁਮਾਰ ਕਾਲੀਆ 17-09-2026
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ-ਪਿੰਡ ਅਤੇ ਵਾਰਡ-ਵਾਰਡ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਚਲਾਇਆ ਜਾਵੇਗਾ। ਇਸ ਸਬੰਧੀ ਸਥਾਨਕ ਵਿਰਾਸਤ-ਏ-ਖ਼ਾਲਸਾ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ’ਚ ਮੁਹਿੰਮ ਨਾਲ ਜੁੜੇ ਵੱਖ-ਵੱਖ ਅਹੁਦੇਦਾਰਾਂ ਅਤੇ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 25 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਦੌਰਾਨ ਨੌਜਵਾਨਾਂ, ਮਾਪਿਆਂ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਸਰਕਾਰੀ ਪੱਧਰ ’ਤੇ ਯਤਨ ਕਾਫ਼ੀ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹ੍ਹਾਂ ਕਿਹਾ ਕਿ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਉਨ੍ਹ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਜ਼ਿਲ੍ਹ੍ਹਾ ਕੋਆਰਡੀਨੇਟਰ, ਵਾਈਸ ਜ਼ਿਲ੍ਹ੍ਹਾ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ, ਵਾਰਡ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਸਮੇਤ ਸਮੂਹ ਪਿੰਡਾਂ ਅਤੇ ਵਾਰਡਾਂ ਦੀਆਂ ਕਮੇਟੀਆਂ ਦੇ ਕਨਵੀਨਰ, ਐਕਟਿਵ ਪ੍ਰਧਾਨ ਅਤੇ ਮੈਡੀਕਲ ਬੁਲਾਰੇ ਹਾਜ਼ਰ ਰਹੇ ਸਨ। ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ ਅਨੰਦਪੁਰ ਸਾਹਿਬ, ਸਚਿਨ ਪਾਠਕ ਐਸ.ਡੀ.ਐਮ ਨੰਗਲ, ਨਵੀਨਪਾਲ ਡੀ.ਐਸ.ਪੀ ਨੰਗਲ, ਜਸ਼ਨਦੀਪ ਸਿੰਘ ਡੀ.ਐਸ.ਪੀ. ਅਨੰਦਪੁਰ ਸਾਹਿਬ, ਕਮਿੱਕਰ ਸਿੰਘ ਡਾਢੀ, ਗੁਰਪ੍ਰੀਤ ਸਿੰਘ ਅਰੋੜਾ, ਸੰਦੀਪ ਕੁਮਾਰ ਤਹਿਸੀਲਦਾਰ, ਡਾ. ਸੁਮਿਤ ਢਿੱਲੋਂ ਤਹਿਸੀਲਦਾਰ, ਗੁਰਪ੍ਰੀਤ ਕੁਮਾਰ ਨਾਇਬ ਤਹਿਸੀਲਦਾਰ, ਕਿਰਨ ਬਾਲਾ ਚੇਅਰਮੈਨ ਨਗਰ ਕੌਂਸਲ ਨੰਗਲ, ਰਾਜਪਾਲ ਸਿੰਘ ਸੂਬੇਦਾਰ, ਸੋਹਣ ਸਿੰਘ ਬੈਂਸ, ਰਾਜਮੁੱਖ ਸਿੰਘ, ਸਮਸ਼ੇਰ ਸਿੰਘ, ਗੁਰਸੇਵਕ ਸਿੰਘ, ਬਰਿੰਦਰ ਰਾਣਾ, ਬਲਵਿੰਦਰ ਸਿੰਘ, ਵਿੱਕੀ ਮਹਿਤਾ, ਅਮਿਤ ਦੀਵੇਦੀ, ਹੈਪੀ, ਸੰਜੀਵ, ਦਾਨਿਸ਼ਵੀਰ ਸਿੰਘ ਥਾਣਾ ਮੁਖੀ, ਰਾਹੁਲ ਸ਼ਰਮਾ ਥਾਣਾ ਮੁਖੀ ਤੇ ਜਤਿਨ ਕਪੂਰ ਥਾਣਾ ਮੁਖੀ ਤੇ ਵੱਡੀ ਗਿਣਤੀ ’ਚ ਵੀ.ਡੀ.ਸੀ ਮੈਂਬਰ, ਪੰਚ, ਸਰਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਭਾਜਪਾ ਰੂਪਨਗਰ ਵਲੋਂ ਇਲਾਕੇ ਦੇ ਵੱਖ - ਵੱਖ ਪਿੰਡਾਂ ’ ਚ ਲਗਾਏ ਗਏ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਕੈਂਪਾਂ ਦੌਰਾਨ 200 ਮਰੀਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।