17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਯੁਵਾ ਆਗੂਆਂ ਲਈ ਵਿਸ਼ੇਸ ਬੂਟਕੈਂਪ ਦੌਰਾਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਲੀਡਰਸ਼ਿਪ ਸੰਬੰਧੀ ਦਿੱਤੀ ਜਾਣਕਾਰੀ

ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਤਿੰਨ ਰੋਜ਼ਾ ‘ਯੁਵਾ ਆਗੂਆ ਲਈ ਵਿਸ਼ੇਸ਼ ਬੂਟਕੈਂਪ ਸ਼ੁਰੂ ਹੋ ਗਿਆ। 16 ਤੋਂ 18 ਸਤੰਬਰ ਤੱਕ ਚੱਲਣ ਵਾਲੇ ਇਸ ਬੂਟਕੈਂਪ ਵਿਚ ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 17-09-2026
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਤਿੰਨ ਰੋਜ਼ਾ ‘ਯੁਵਾ ਆਗੂਆ ਲਈ ਵਿਸ਼ੇਸ਼ ਬੂਟਕੈਂਪ ਸ਼ੁਰੂ ਹੋ ਗਿਆ। 16 ਤੋਂ 18 ਸਤੰਬਰ ਤੱਕ ਚੱਲਣ ਵਾਲੇ ਇਸ ਬੂਟਕੈਂਪ ਵਿਚ ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਕਿ ਸੇਵਾ ਮੁਕਤ ਡੀ.ਆਈ.ਜੀ. ਵਰਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡਾ. ਉਭਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਵਰਤਮਾਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਸਫਲ ਆਗੂ ਬਣਨ ਲਈ ਗਿਆਨ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਸੰਚਾਰ ਹੁਨਰ ਅਤੇ ਟੀਮ ਨਾਲ ਕੰਮ ਕਰਨ ਦੀ ਸਮਰੱਥਾ ਜ਼ਰੂਰੀ ਹੈ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਬੂਟਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਜਮਾਤ ਦੇ ਕਮਰੇ ਤੋਂ ਬਾਹਰ ਵਿਹਾਰਕ ਤਜਰਬਾ ਅਤੇ ਨਵੀਆਂ ਸਿੱਖਿਆਵਾਂ ਹਾਸਲ ਕਰਨ ਦਾ ਮੌਕਾ ਦਿੰਦੇ ਹਨ। ਸੇਵਾਮੁਕਤ ਡੀ.ਆਈ.ਜੀ. ਜੋਨ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇੱਕ ਸਧਾਰਨ ਪਰਿਵਾਰ ਤੋਂ ਉੱਠ ਕੇ ਉਨ੍ਹਾਂ ਨੇ ਜਿੰਦਗੀ ਵਿਚ ਚਾਰ ਵੱਖ-ਵੱਖ ਨੌਕਰੀਆਂ ਕੀਤੀਆਂ। ਬੂਟਕੈਂਪ ਦੇ ਪਹਿਲੇ ਸੈਸ਼ਨ ਵਿਚ ਜੁਗਲ ਕੌਲ ਨੇ ਕਿਹਾ ਕਿ ਟੀਚਿਆਂ ਦੀ ਪ੍ਰਾਪਤੀ ਲਈ ਜਨੂੰਨ, ਲਗਨ ਅਤੇ ਨਿਰੰਤਰ ਮਿਹਨਤ ਜ਼ਰੂਰੀ ਹੈ। ਇਸ ਮੌਕੇ ਭਾਰਤ ਸਰਕਾਰ ਦੇ ‘ਮਾਈ ਭਾਰਤ ਰੂਪਨਗਰ’ ਦੀ ਟੀਮ ਵਲੋਂ ਜ਼ਿਲ੍ਹਾ ਯੁਵਕ ਅਫ਼ਸਰ ਅਸ਼ੀਸ਼ ਪਾਲ ਅਤੇ ਸਾਹਿਲ ਵਲੇਚਾ ਵੀ ਹਾਜ਼ਰ ਸਨ। ਬੂਟਕੈਂਪ ਦੀ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਨੇ ਸਾਰੇ ਮਹਿਮਾਨਾਂ ਅਤੇ ਕੈਂਪਰਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਰਵਿੰਦਰ ਸਿੰਘ ਵਲੋਂ ਬਖੂਬੀ ਕੀਤਾ ਗਿਆ।
ਪਿਛਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਦਿੱਤਾ ਧਰਨਾ ਤੱਥਾਂ ਦੇ ਅਨੁਕੂਲ ਨਹੀਂ - ਰਾਜੂ ਸਤਿਆਲ ਅਗਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਕੰਪਲੈਕਸ ’ ਚ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।