17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਕੱਟਾਂ ਨੂੰ ਲੈ ਕੇ ਦਿੱਤਾ ਧਰਨਾ ਤੱਥਾਂ ਦੇ ਅਨੁਕੂਲ ਨਹੀਂ - ਰਾਜੂ ਸਤਿਆਲ

ਰੂਪਨਗਰ, 16 ਸਤੰਬਰ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਬਿਜਲੀ ਕੱਟਾਂ ਦੇ ਮੁੱਦੇ ਨੂੰ ਲੈ ਕੇ ਦਿੱਤਾ ਧਰਨਾ ਮੌਜੂਦਾ ਸਥਿਤੀ ਦੇ ਅਨੁਕੂਲ ਨਹੀਂ ਹੈ।

ਅਜੀਤ ਡੈਸਕ 17-09-2026
ਰੂਪਨਗਰ, 16 ਸਤੰਬਰ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਬਿਜਲੀ ਕੱਟਾਂ ਦੇ ਮੁੱਦੇ ਨੂੰ ਲੈ ਕੇ ਦਿੱਤਾ ਧਰਨਾ ਮੌਜੂਦਾ ਸਥਿਤੀ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਬਿਜਲੀ ਸਪਲਾਈ ਦੀ ਸਥਿਤੀ ਸੁਚਾਰੂ ਹੈ ਅਤੇ ਬੰਦ ਹੋਏ ਥਰਮਲ ਪਲਾਂਟਾਂ ਦੇ ਯੂਨਿਟ ਵੀ ਮੁੜ ਚਾਲੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਸਬੰਧੀ ਬਿਜਲੀ ਮੰਤਰੀ ਤਰੁਣਜੀਤ ਸਿੰਘ ਸੌਂਦ ਵਲੋਂ ਵੀ ਸਥਿਤੀ ਸਪਸ਼ਟ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਲੋਕ ਮੁੱਦਿਆਂ ’ਤੇ ਤੱਥਾਂ ਦੇ ਆਧਾਰ ’ਤੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਰਾਜੂ ਸਤਿਆਲ ਨੇ ਕਿਹਾ ਕਿ ਰੂਪਨਗਰ ਸ਼ਹਿਰ ਵਿਚ ਨਗਰ ਕੌਂਸਲ ਵਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਸਵੱਛ ਪ੍ਰਸ਼ਾਸਨ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਲੰਬਿਤ ਲੋਕ ਮਸਲਿਆਂ ਦੇ ਹੱਲ ਲਈ 24 ਸਤੰਬਰ ਨੂੰ ਅਧਿਕਾਰੀਆਂ ਨਾਲ ਮੀਟਿੰ... ਅਗਲੀ ਖ਼ਬਰ ਯੁਵਾ ਆਗੂਆਂ ਲਈ ਵਿਸ਼ੇਸ ਬੂਟਕੈਂਪ ਦੌਰਾਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਲੀਡਰਸ਼ਿਪ ਸੰਬੰਧੀ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।