17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਵਾ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ

ਨੂਰਪੁਰ ਬੇਦੀ, 16 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਵਾ ਤੋਂ ਅੰਮ੍ਰਿਤਸਰ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 17-09-2026
ਨੂਰਪੁਰ ਬੇਦੀ, 16 ਸਤੰਬਰ (ਹਰਦੀਪ ਸਿੰਘ ਢੀਂਡਸਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਵਾ ਤੋਂ ਅੰਮ੍ਰਿਤਸਰ ਸਮੇਤ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸੁਖਦ ਅਤੇ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੱਸ ਰਵਾਨਾ ਹੋਣ ਸਮੇਂ ਪਿੰਡ ਵਿਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਸਰਪੰਚ ਸਤਨਾਮ ਸਿੰਘ ਮੁਕਾਰੀ, ਸੰਜੀਵ ਸਿੰਘ ਮਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਵਲੋਂ ਤੀਰਥ ਯਾਤਰਾ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਖੈਰਾਬਾਦ ਤੇ ਸੈਫਲਪੁਰ ਵਿਖੇ ਲੋਕ ਮਿਲਣੀਆਂ , ਵਿਕਾਸ ਕਾਰਜਾਂ ਲਈ 10 ਲੱਖ ਦੀਆਂ ਗਰਾਂਟਾਂ ਦੇ ਚੈੱਕ ਸੌਂਪੇ ਅਗਲੀ ਖ਼ਬਰ ਸਵੱਛ ਪ੍ਰਸ਼ਾਸਨ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਲੰਬਿਤ ਲੋਕ ਮਸਲਿਆਂ ਦੇ ਹੱਲ ਲਈ 24 ਸਤੰਬਰ ਨੂੰ ਅਧਿਕਾਰੀਆਂ ਨਾਲ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।