17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖੈਰਾਬਾਦ ਤੇ ਸੈਫਲਪੁਰ ਵਿਖੇ ਲੋਕ ਮਿਲਣੀਆਂ , ਵਿਕਾਸ ਕਾਰਜਾਂ ਲਈ 10 ਲੱਖ ਦੀਆਂ ਗਰਾਂਟਾਂ ਦੇ ਚੈੱਕ ਸੌਂਪੇ

ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਖੈਰਾਬਾਦ ਅਤੇ ਸੈਫਲਪੁਰ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਦੋਵੇਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਪੰਚਾਇਤੀ ਨੁਮਾਇੰਦਿਆਂ ਨੂੰ ਸੌਂਪੇ ਗਏ।

ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਚੈੱਕ ਭੇਟ ਕਰਨ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨਾਲ ਹੋਰ ਆਗੂ। 17-09-2026
ਰੂਪਨਗਰ, 16 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਖੈਰਾਬਾਦ ਅਤੇ ਸੈਫਲਪੁਰ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਦੋਵੇਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਪੰਚਾਇਤੀ ਨੁਮਾਇੰਦਿਆਂ ਨੂੰ ਸੌਂਪੇ ਗਏ। ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਜਨਤਕ ਸਹੂਲਤਾਂ ਅਤੇ ਲੋੜੀਂਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਵਲੋਂ ਆਪਣੀਆਂ ਮੰਗਾਂ ਅਤੇ ਸੁਝਾਅ ਵੀ ਵਿਧਾਇਕ ਦੇ ਸਾਹਮਣੇ ਰੱਖੇ ਗਏ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਸਮਝ ਕੇ ਤਰਜੀਹਾਂ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਗਰਾਂਟਾਂ ਦੀ ਵਰਤੋਂ ਨਿਰਧਾਰਤ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕ ਮਿਲਣੀ ਦੌਰਾਨ ਸਾਹਮਣੇ ਆਏ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਖੈਰਾਬਾਦ ਅਤੇ ਸੈਫਲਪੁਰ ਦੇ ਵਸਨੀਕਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਸ਼ਾਖਾ ਗੋਹਲਣੀ ਵਲੋਂ ਮਨਾਇਆ 22 ਵਾਂ ਸਥਾਪਨਾ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਵਾ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।