17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖ਼ਾਲਸਾ ਸਕੂਲ ਜੰਡ ਸਾਹਿਬ ਨੂੰ ਵਾਟਰ ਕੂਲਰ ਭੇਟ ਕੀਤਾ

ਬੇਲਾ, 16 ਸਤੰਬਰ (ਮਨਜੀਤ ਸਿੰਘ ਸੈਣੀ)-ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਵਿਦਿਆਰਥੀਆਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਮੈਨੇਜਰ ਗੁਰਮੁਖ ਸਿੰਘ ਅਤੇ ਅਕਾਊਂਟੈਂਟ ਰਵਿੰਦਰ ਸਿੰਘ ਦੇ ਯਤਨਾਂ ਸਦਕਾ ਰੋਪੜ ਨਿਵਾਸੀ ਸਮਾਜ ਸੇਵੀ ਪ੍ਰਿਤਪਾਲ ਸਿੰਘ ਕੁੱਲੂ ਵਾਲਿਆਂ ਵਲੋਂ ਸਕੂਲ ਨੂੰ 100 ਲੀਟਰ ਪਾਣੀ ਦੀ ਸਮਰੱਥਾ ਵਾਲਾ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਿੰਪਲ ਢਿੱਲੋ ਜੀ ਨੇ ਦੱਸਿਆ ਕਿ ਨਵੇਂ ਵਾਟਰ ਕੂਲਰ ਨਾਲ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਠੰਡੇ ਪੀਣ ਵਾਲੇ ਪਾਣੀ ਦੀ ਸੁਵਿਧਾ ਪ੍ਰਾਪਤ ਹੋਵੇਗੀ।

ਅਜੀਤ ਡੈਸਕ 17-09-2026
ਬੇਲਾ, 16 ਸਤੰਬਰ (ਮਨਜੀਤ ਸਿੰਘ ਸੈਣੀ)-ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਵਿਦਿਆਰਥੀਆਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਮੈਨੇਜਰ ਗੁਰਮੁਖ ਸਿੰਘ ਅਤੇ ਅਕਾਊਂਟੈਂਟ ਰਵਿੰਦਰ ਸਿੰਘ ਦੇ ਯਤਨਾਂ ਸਦਕਾ ਰੋਪੜ ਨਿਵਾਸੀ ਸਮਾਜ ਸੇਵੀ ਪ੍ਰਿਤਪਾਲ ਸਿੰਘ ਕੁੱਲੂ ਵਾਲਿਆਂ ਵਲੋਂ ਸਕੂਲ ਨੂੰ 100 ਲੀਟਰ ਪਾਣੀ ਦੀ ਸਮਰੱਥਾ ਵਾਲਾ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਿੰਪਲ ਢਿੱਲੋ ਜੀ ਨੇ ਦੱਸਿਆ ਕਿ ਨਵੇਂ ਵਾਟਰ ਕੂਲਰ ਨਾਲ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਠੰਡੇ ਪੀਣ ਵਾਲੇ ਪਾਣੀ ਦੀ ਸੁਵਿਧਾ ਪ੍ਰਾਪਤ ਹੋਵੇਗੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ, ਸਹੂਲਤ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਕੂਲ ਦੀ ਮੁੱਖ ਤਰਜੀਹ ਹੈ ਅਤੇ ਸਮਾਜ ਦੇ ਸਹਿਯੋਗ ਨਾਲ ਅਜਿਹੀਆਂ ਸਹੂਲਤਾਂ ਵਿਚ ਹੋਰ ਵੀ ਵਾਧਾ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਡਿੰਪਲ ਢਿਲੋਂ ਨੇ.ਪ੍ਰਿਤਪਾਲ ਸਿੰਘ ਜੀ ਕੁੱਲੂ ਵਾਲਿਆਂ ਦਾ ਇਸ ਨੇਕ ਅਤੇ ਪਰਉਪਕਾਰੀ ਕਾਰਜ ਲਈ ਤਹਿ ਦਿਲੋ ਧੰਨਵਾਦ ਕਰਦਿਆਂ ਉਹਨਾਂ ਦੀ ਚੜ੍ਹਦੀ ਕਲਾ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਉਹਨਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਜੀ ਵਲੋਂ ਇਸ ਤੋਂ ਪਹਿਲਾਂ ਵੀ ਸਕੂਲ ਨੂੰ 10 ਪੱਖੇ ਭੇਟ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਮਾਜ ਸੇਵਾ ਅਤੇ ਸਿੱਖਿਆ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਦਿਆਂ ਦਿੱਤਾ ਗਿਆ ਅਜਿਹਾ ਸਹਿਯੋਗ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਮੱਥਾ ਟੇਕਿਆ ਅਗਲੀ ਖ਼ਬਰ ਕਲਵਾ ਗੁੱਜਰ ਨੇ ਧਾਮ ਝਾਂਡੀਆਂ ਕਲਾਂ ਦੇ ਮਹਾਂ ਕੁਸ਼ਤੀ ਦੰਗਲ ’ ਚ ਬੁਲਟ ਮੋਟਰਸਾਈਕਲ ਵਾਲੀ ਝੰਡੀ ਦੀ ਕੁਸ਼ਤੀ ਜਿੱਤੀ ਦਰਸ਼ਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।