19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1644.92 ਫੁੱਟ

ਨੰਗਲ, 18 ਸਤੰਬਰ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644. 92 ਫੁੱਟ ਰਿਕਾਰਡ ਕੀਤਾ ਗਿਆ ।

ਅਜੀਤ ਡੈਸਕ 19-09-2026
ਨੰਗਲ, 18 ਸਤੰਬਰ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.92 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 31495 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26681 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1676.84 ਫੁੱਟ ਸੀ ’ਤੇ ਭਾਖੜਾ ਡੈਮ ’ਚ 47013 ਕਿਊਸਿਕ ਪਾਣੀ ਆ ਰਿਹਾ ਸੀ ਅਤੇ 45068 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਇਕੱਤਰਤਾ ਅਗਲੀ ਖ਼ਬਰ ਮੁਲਾਜ਼ਮ ਮੰਗਾਂ ਅਣਗੌਲੀਆਂ ਕੀਤੀਆਂ ਤਾਂ 2027 ’ਚ ਦੇਵਾਂਗੇ ਜਵਾਬ : ਰੋਡਵੇਜ਼ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।