19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਮਾਤਾ ਸ਼ੀਤਲਾ ਮੰਦਰ ਵਿਖੇ ਸਮਾਗਮ ਕੱਲ੍ਹ ਨੂੰ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ.

ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਤਾ ਭਾਨੀ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ। 19-09-2026
ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਮਾਤਾ ਭਾਨੀ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਾਤਾ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20ਵਾਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਉਚੇਚੇ ਤੌਰ ’ਤੇ ਹਾਜ਼ਰੀ ਭਰਨ ਆਏ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣੇ ਵਾਲੇ, ਹਜ਼ੂਰੀ ਰਾਗੀ ਭਾਈ ਚਾਣਕ ਸਿੰਘ, ਬੀਬੀ ਪਰਮਜੀਤ ਕੌਰ ਸ੍ਰੀ ਅਨੰਦਪੁਰ ਸਾਹਿਬ ਅਤੇ ਪ੍ਰੋ: ਭਾਈ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਿੱਖ ਇਤਿਹਾਸ ਸਰਵਣ ਕਰਾਇਆ ਗਿਆ। ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਨੇ ਕਿਹਾ ਕਿ ਲਸ਼ਾਨੀ ਸ਼ਹਾਦਤਾਂ ਨਾਲ ਸਿੱਖ ਇਤਿਹਾਸ ਭਰਿਆ ਪਿਆ ਹੈ। ਮਾਤਾ ਭਾਨੀ ਜੀ ਸੇਵਾ ਅਤੇ ਸਿਮਰਨ ਦੀ ਵਿਰਤੀ ਵਾਲੇ ਹੋਣ ਕਰਕੇ ਉਮਰ ਭਰ ਗੁਰੂ ਘਰ ਦੀ ਸੇਵਾ ਕੀਤੀ। ਮਾਤਾ ਭਾਨੀ ਜੀ ਨੂੰ ਗੁਰੂ ਪੁੱਤਰੀ, ਗੁਰੂ ਪਤਨੀ ਅਤੇ ਗੁਰੂ ਮਾਤਾ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਵਲੋਂ ਸੰਗਤਾਂ ਨੂੰ ਮਾਤਾ ਭਾਨੀ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮਾਤਾ ਭਾਨੀ ਸੇਵਾ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਮੰਚ ਸੰਚਾਲਣ ਦੀ ਭੂਮਿਕਾ ਜਥੇਦਾਰ ਸੰਤੋਖ ਸਿੰਘ ਵਲੋਂ ਨਿਭਾਈ ਗਈ। ਅੰਤ ’ਚ ਸੁਸਾਇਟੀ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਵਲੋਂ ਸਮਾਗਮ ’ਚ ਸ਼ਾਮਲ ਸ਼ਖ਼ਸੀਅਤਾਂ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਇੰਦਰਜੀਤ ਸਿੰਘ ਅਰੋੜਾ ਤੇ ਪ੍ਰਿਤਪਾਲ ਸਿੰਘ ਗੰਡਾ ਪ੍ਰਧਾਨ ਵਪਾਰ ਮੰਡਲ, ਜਸਵੀਰ ਸਿੰਘ ਅਰੋੜਾ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਤਰਨਜੀਤ ਸਿੰਘ, ਭਾਈ ਜਸਵੀਰ ਸਿੰਘ ਖਾਲਸਾ, ਅਵਤਾਰ ਸਿੰਘ ਟੌਹੜਾ, ਬੀਬੀ ਮਨਜੀਤ ਕੌਰ ਖ਼ਾਲਸਾ, ਬੀਬੀ ਮਨਜਿੰਦਰ ਕੌਰ, ਬੀਬੀ ਜਸਬੀਰ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਪਲਵਿੰਦਰ ਕੌਰ, ਬੀਬੀ ਨਿਰਮਲ ਕੌਰ, ਬੀਬੀ ਬਬਲੀ ਕੌਰ, ਬੀਬੀ ਸੁਖਵਿੰਦਰ ਕੌਰ ਬੱਬੂ, ਜਥੇਦਾਰ ਮਨਜਿੰਦਰ ਸਿੰਘ ਬਰਾੜ, ਤੇਜਿੰਦਰ ਸਿੰਘ ਚੰਨ, ਲਾਇਨਜ ਕਲੱਬ ਦੇ ਪ੍ਰਧਾਨ ਭੁਪਿੰਦਰਪਾਲ ਸਿੰਘ ਤਲਵਾੜ, ਮਨਿੰਦਰਪਾਲ ਸਿੰਘ ਮਨੀ, ਜਸਪਾਲ ਸਿੰਘ ਗੁੰਬਰ, ਹਰਦੀਪ ਸਿੰਘ ਗੁਜਰਾਲ, ਗੁਰਵਿੰਦਰ ਸਿੰਘ ਡਿਪਟੀ, ਸੋਨੂੰ ਅਰੋੜਾ, ਓਰਿੰਦਰ ਸਿੰਘ ਅਰੋੜਾ, ਕੈਮੀ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70ਵੀਆਂ ਸਕੂਲ ਖੇਡਾਂ ਵਿਚ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਦੀਆਂ ਧੀਆਂ ਨੇ ਲਹਿਰਾਇਆ ਪਰਚਮ ਅਗਲੀ ਖ਼ਬਰ ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।