ਨੰਗਲ ਨੂੰ ਬਣਾਇਆ ਜਾਵੇਗਾ ਸੂਬੇ ਦਾ ਸਭ ਤੋਂ ਸਾਫ਼ - ਸੁਥਰਾ ਸ਼ਹਿਰ - ਬੈਂਸ ਮਿਸ਼ਨ ਕਲੀਨ ਪੰਜਾਬ ਤਹਿਤ ਮੰਤਰੀ ਬੈਂਸ ਖੁਦ ਰੋਜ਼ਾਨਾ ਜ਼ਮੀਨ ’ਤੇ ਉਤਰ ਕੇ ਲੈ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਰੋਜ਼ਾਨਾ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਜਾ ਰਿਹਾ ਹੈ।
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਰੋਜ਼ਾਨਾ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਜਾ ਰਿਹਾ ਹੈ। ਮੰਤਰੀ ਬੈਂਸ ਸਫਾਈ ਕਰਮਚਾਰੀਆਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ’ਤੇ ਕੰਮ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋੜ ਅਨੁਸਾਰ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਕੂੜੇ ਦੇ ਢੇਰ, ਗੰਦਗੀ ਜਾਂ ਮਲਬਾ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਵਾਰਡ, ਗਲੀ, ਮੁੱਖ ਸੜਕ ਅਤੇ ਸ਼ਹਿਰ ਦੇ ਕੋਨੇ-ਕੋਨੇ ਦੀ ਸਫਾਈ ਕਰਵਾਈ ਜਾ ਰਹੀ ਹੈ। ਵਾਰ-ਵਾਰ ਗੰਦਗੀ ਇਕੱਠੀ ਹੋਣ ਵਾਲੇ ਸਥਾਨਾਂ ਦੀ ਪਛਾਣ ਕਰਕੇ ਉੱਥੇ ਸਥਾਈ ਹੱਲ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਵਿਚ ਉਨ੍ਹਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲਾਪਰਵਾਹੀ ਨਾ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਸਾਫ਼ ਕੀਤੇ ਸਥਾਨਾਂ ’ਤੇ ਮੁੜ ਕੂੜਾ ਨਾ ਸੁੱਟਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਨੰਗਲ ਨੂੰ ਸੂਬੇ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਵਿਚ ਸ਼ਾਮਲ ਕਰਨ ਲਈ ਯਤਨ ਜਾਰੀ ਰਹਿਣਗੇ।