20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਡ . ਮਿੱਤਲ ਨੇ ਸਾਬਕਾ ਕੇਂਦਰੀ ਮੰਤਰੀ ਠਾਕੁਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ ਐਸ ਨਿੱਕੂਵਾਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਪਹੁੰਚਣ ’ਤੇ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਐਡ.

ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ ਅਰਵਿੰਦ ਮਿੱਤਲ ਅਤੇ ਹੋਰ ਵਰਕਰ। 20-09-2026
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ ਐਸ ਨਿੱਕੂਵਾਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਪਹੁੰਚਣ ’ਤੇ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਐਡ. ਮਿੱਤਲ ਨੇ ਕਿਹਾ ਕਿ ਅਨੁਰਾਗ ਠਾਕੁਰ ਨੇ ਆਪਣੇ ਕੇਂਦਰੀ ਮੰਤਰੀ ਵਜੋਂ ਕਾਰਜਕਾਲ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਨ੍ਹਾਂ ਵਲੋਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੀ ਤਰੱਕੀ ਵਿਚ ਵੀ ਅਨੁਰਾਗ ਠਾਕੁਰ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਮੌਕੇ ਐਡ. ਮਿੱਤਲ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਤਿਲਕ ਰਾਜ ਪਚਰੰਡੇ, ਸਾਬਕਾ ਮੰਡਲ ਪ੍ਰਧਾਨ ਕਲਭੂਸ਼ਣ ਪੁਰੀ, ਮਹੰਤ ਲਛਮਣ ਦਾਸ, ਮੁਨੀਸ਼ ਕੇਅਰਪਾਲ, ਸਾਬਕਾ ਸਰਪੰਚ ਪਵਨ ਮਹਿੰਦਲੀ, ਪੰਕਜ ਖੰਨਾ, ਹਰੀਸ਼, ਕੈਪਟਨ ਤਰਸੇਮ, ਸੀਤਾ ਰਾਮ, ਅਮਨ ਸ਼ਰਮਾ, ਕਰਮ ਚੰਦ ਪਹਾੜਪੁਰ, ਸੰਜੇ ਮਹਿਤਾ, ਕੈਪਟਨ ਬਲਵੀਰ, ਸਾਬਕਾ ਮੰਡਲ ਪ੍ਰਧਾਨ ਰਵੀ ਦੱਤ, ਪ੍ਰਿੰਸ, ਮੋਹਨ ਲਾਲ ਨੰਬਰਦਾਰ, ਅਸ਼ਵਨੀ, ਜੀਤ ਰਾਮ, ਕਮਲ ਸ਼ਰਮਾ, ਡਾਕਟਰ ਲੋਕ ਬੰਧੂ ਸ਼ਰਮਾ, ਨਰੇਸ਼ ਕੁਮਾਰ, ਵਿਸ਼ਾਲ ਕੁਮਾਰ, ਸ਼ਾਦੀ ਲਾਲਪੁਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਚਾਵਲਾ ਖ਼ਿਲਾਫ਼ ਲੱਗੇ ਦੋਸ਼ ਸਿਆਸੀ ਸਾਜਿਸ਼ ਦਾ ਹਿੱਸਾ - ਅਕਾਲੀ ਆਗੂ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।