20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੈਬਨਿਟ ਮੰਤਰੀ ਬੈਂਸ ਵਲੋਂ ਪਿੰਡ ਅਗੰਮਪੁਰ ‘ ਮੁੱਖ ਮੰਤਰੀ ਤੀਰਥ ਯਾਤਰਾ ’ ਤਹਿਤ ਬੱਸ ਨੂੰ ਝੰਡੀ ਦੇ ਕੀਤਾ ਰਵਾਨਾ

ਸ਼੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ।

ਅਜੀਤ ਡੈਸਕ 20-09-2026
ਸ਼੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਇਸ ਤਿੰਨ ਦਿਨਾਂ ਦੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਆਪਣੀ ਧਾਰਮਿਕ ਯਾਤਰਾ ਤੋਂ ਵਾਂਝਾ ਨਾ ਰਹੇ। ਇਸ ਮੌਕੇ ਇਕਬਾਲ ਸਿੰਘ ਭੱਠਲ, ਬੱਬਲੂ ਰਾਣਾ, ਬਲਾਕ ਸੰਮਤੀ ਦੀ ਉਪ ਚੇਅਰਪਰਸਨ ਪੂਜਾ ਰਾਣਾ, ਰਜੇਸ਼ ਰਾਣਾ, ਕਰਨੈਲ ਸਿੰਘ, ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਅਵਤਾਰ ਸਿੰਘ ਕੰਬੋਜ ਦੇ ਮਾਤਾ ਦਾ ਭੋਗ ਅੱਜ ਅਗਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਵਲੋਂ ਅੱਪਰ ਮੀਢਵਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।