ਪੰਜਾਬ ਦੇ ਸਮੂਹ ਮੁਲਾਜ਼ਮ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ’ ਤੇ ਭਰੋਸਾ ਰੱਖਣ - ਗਰਚਾ
ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸ਼ੰਕੇ ਜ਼ਾਹਿਰ ਨਾ ਕਰਨ। ਸਰਕਾਰ ਹਰ ਹੀਲਾ ਵਸੀਲਾ ਵਰਤ ਕੇ ਮੁਲਾਜ਼ਮ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਲੁੰਬੜ ਚਾਲਾਂ ਚਲ ਰਹੀ ਹੈ।
ਅਜੀਤ ਡੈਸਕ
20-09-2026