21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭੱਲੜੀ ਤੋਂ ਖੇੜਾ ਕਲਮੋਟ ਜਾਣ ਲਈ ਸਵਾਂ ਨਦੀ ’ ਤੇ ਬਣਾਇਆ ਆਰਜ਼ੀ ਪੁਲ , ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਸਹੂਲਤ

ਸੁਖਸਾਲ, 19 ਸਤੰਬਰ (ਧਰਮ ਪਾਲ)-ਭੱਲੜੀ ਤੋਂ ਖੇੜਾ ਕਲਮੋਟ ਨੂੰ ਜਾਣ ਵਾਲੇ ਰਸਤੇ ’ਤੇ ਸਵਾਂ ਨਦੀ ’ਤੇ ਇਲਾਕੇ ਦੇ ਮੋਹਤਵਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਰਜ਼ੀ ਪੁਲ ਬਣਾਇਆ ਗਿਆ ਹੈ। ਇਸ ਪੁਲ ਦੇ ਬਣਨ ਨਾਲ ਭੱਲੜੀ, ਖੇੜਾ ਕਲਮੋਟ ਸਮੇਤ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ।

ਅਜੀਤ ਡੈਸਕ 20-09-2026
ਸੁਖਸਾਲ, 19 ਸਤੰਬਰ (ਧਰਮ ਪਾਲ)-ਭੱਲੜੀ ਤੋਂ ਖੇੜਾ ਕਲਮੋਟ ਨੂੰ ਜਾਣ ਵਾਲੇ ਰਸਤੇ ’ਤੇ ਸਵਾਂ ਨਦੀ ’ਤੇ ਇਲਾਕੇ ਦੇ ਮੋਹਤਵਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਰਜ਼ੀ ਪੁਲ ਬਣਾਇਆ ਗਿਆ ਹੈ। ਇਸ ਪੁਲ ਦੇ ਬਣਨ ਨਾਲ ਭੱਲੜੀ, ਖੇੜਾ ਕਲਮੋਟ ਸਮੇਤ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸਵਾਂ ਨਦੀ ਵਿਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਇਸ ਰਸਤੇ ਰਾਹੀਂ ਆਵਾਜਾਈ ਪ੍ਰਭਾਵਿਤ ਹੋ ਜਾਂਦੀ ਹੈ। ਆਰਜ਼ੀ ਪੁਲ ਬਣਨ ਨਾਲ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਲੰਮਾ ਰਸਤਾ ਤੈਅ ਕਰਨ ਤੋਂ ਰਾਹਤ ਮਿਲੇਗੀ ਅਤੇ ਭੱਲੜੀ ਤੋਂ ਖੇੜਾ ਕਲਮੋਟ ਸਮੇਤ ਹੋਰਨਾਂ ਪਿੰਡਾਂ ਨਾਲ ਸੰਪਰਕ ਵੀ ਸੁਖਾਲਾ ਹੋਵੇਗਾ। ਇਲਾਕੇ ਦੇ ਮੋਹਤਵਰਾਂ ਨੇ ਕਿਹਾ ਕਿ ਇਹ ਆਰਜ਼ੀ ਪੁਲ ਹਰ ਸਾਲ ਲੋਕਾਂ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰਸਤੇ ਰਾਹੀਂ ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਸਹੂਲਤ ਮਿਲਦੀ ਹੈ।
ਪਿਛਲੀ ਖ਼ਬਰ ਟਿੱਬਾ ਨੰਗਲ ਵਿਖੇ ਗੁੱਜਰ ਸਮਰਾਟ ਮਿਹਿਰ ਭੋਜ ਦੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਜ਼ੋਨ ‘ ਸੀ ’ ਕ੍ਰਿਕਟ ਮੁਕਾਬਲੇ ਵਿਚ ਸਰਕਾਰੀ ਕਾਲਜ ਰੂਪਨਗਰ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।