20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੱਜ ਤੋਂ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਟੀਚਾ ਵਿਧਾਇਕ ਚੱਢਾ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿਚ ਅੱਗੇ ਵਧਾਇਆ ਜਾਵੇਗਾ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਅਜੀਤ ਡੈਸਕ 20-09-2026
ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿਚ ਅੱਗੇ ਵਧਾਇਆ ਜਾਵੇਗਾ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਵਲੋਂ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਡਾ. ਬੀ.ਆਰ. ਅੰਬੇਦਕਰ ਭਵਨ, ਰੋਪੜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਚੱਢਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਜੰਗ ਨੂੰ ਨਿਰਣਾਇਕ ਪੜਾਅ ਤੱਕ ਲਿਜਾਣ ਲਈ ਸਰਕਾਰ, ਪ੍ਰਸ਼ਾਸਨ, ਪੁਲਿਸ, ਪੰਚਾਇਤਾਂ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਬਲਾਕ ਪੱਧਰੀ ਨੁਮਾਇੰਦਿਆਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਰਗਰਮੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਸਮਾਜਿਕ ਪੱਧਰ ’ਤੇ ਵੀ ਲਗਾਤਾਰ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵਧ ਰਹੀ ਹੈ। ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਜਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਹੋਵੇਗੀ। ਇਸ ਮੌਕੇ ਪੁਲਿਸ ਵਿਭਾਗ ਵਲੋਂ ਐਸ.ਐਚ.ਓ. ਰੂਪਨਗਰ ਸਿਟੀ ਪਵਨ ਚੌਧਰੀ ਨੇ ਕਿਹਾ ਕਿ ਰੂਪਨਗਰ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਕ੍ਰਾਂਤੀ ਕਲਾ ਮੰਚ ਦੀ ਟੀਮ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਜਾਗਰੂਕਤਾ ਨਾਟਕ ‘ਚਾਨਣ ਦੇ ਵਣਜਾਰੇ’ ਪੇਸ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਬੀ.ਡੀ.ਪੀ.ਓ. ਰੂਪਨਗਰ ਅਮਿਤ ਸ਼ਰਮਾ, ਬੀ.ਡੀ.ਪੀ.ਓ. ਨੂਰਪੁਰ ਬੇਦੀ ਅਮਰੀਕ ਸਿੰਘ, ਐੱਸ.ਐੱਚ.ਓ. ਥਾਣਾ ਸਦਰ ਰੂਪਨਗਰ ਸੰਨੀ ਖੰਨਾ, ਹਲਕਾ ਕੋਆਰਡੀਨੇਟਰ ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਵਤਾਰ ਸਿੰਘ ਕੁੰਨਰ, ਹਲਕਾ ਕੋਆਰਡੀਨੇਟਰ ਸ੍ਰੀ ਚਮਕੌਰ ਸਾਹਿਬ ਪਰਸ਼ੋਤਮ ਸਿੰਘ ਮਾਹਲ, ਗੁਰਨਾਮ ਸਿੰਘ ਲਾਡਲ, ਸ਼ਮਸ਼ੇਰ ਸਿੰਘ ਪਤਿਆਲਾ ਅਤੇ ਸਿਹਤ ਵਿਭਾਗ ਤੋਂ ਸ੍ਰੀਮਤੀ ਪ੍ਰਭਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਟੈਂਪੂ ਯੂਨੀਅਨ ਨਾਲ ਮੀਟਿੰਗ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਤਖ਼ਤਗੜ੍ਹ ਤੋਂ ਸਾਲਾਸਰ ਤੇ ਖਾਟੂਸ਼ਾਮ ਲਈ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।