20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੰਨਿਆ ਸਕੂਲ ਨੂਰਪੁਰ ਬੇਦੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ ਪਿੰਡ ਬਾਹਮਣਮਾਜਰਾ ਦੇ ਅਜੈਵੀਰ ਸਿੰਘ ਨੇ ਕੀਤਾ ਪਹਿਲਾ ਸਥਾਨ ਹਾਸਲ

ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ 70 ਵੀਆਂ ਸਕੂਲ ਖੇਡਾਂ ਦੌਰਾਨ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਿਸ ਦੌਰਾਨ ਪਾਵਰ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦੇ ਵਿਦਿਆਰਥੀ ਅਤੇ ਪਿੰਡ ਬਾਹਮਣ ਮਾਜਰਾ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਹੋਣਹਾਰ ਸਪੁੱਤਰ ਅਜੈਵੀਰ ਸਿੰਘ ਨੇ ਪਾਵਰ ਲਿਫਟਿੰਗ ਅੰਡਰ 17 ਪਲਸ 93 ਵਰਗ ਵਿਚ ਧੂੰਆਂਧਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਚੋ ਪਹਿਲਾ ਸਥਾਨ ਹਾਸਿਲ ਕੀਤਾ ਹੈ।

ਖੇਡਾਂ ਵਿਚ ਜਿੱਤਿਆ ਹੋਇਆ ਤਗਮਾ ਦਿਖਾਉਂਦਾ ਹੋਇਆ ਅਜੈਵੀਰ ਸਿੰਘ। ਤਸਵੀਰ: ਵਿੰਦਰਪਾਲ ਝਾਂਡੀਆਂ। 20-09-2026
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਵਿਖੇ 70 ਵੀਆਂ ਸਕੂਲ ਖੇਡਾਂ ਦੌਰਾਨ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਿਸ ਦੌਰਾਨ ਪਾਵਰ ਲਿਫ਼ਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦੇ ਵਿਦਿਆਰਥੀ ਅਤੇ ਪਿੰਡ ਬਾਹਮਣ ਮਾਜਰਾ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਦੇ ਹੋਣਹਾਰ ਸਪੁੱਤਰ ਅਜੈਵੀਰ ਸਿੰਘ ਨੇ ਪਾਵਰ ਲਿਫਟਿੰਗ ਅੰਡਰ 17 ਪਲਸ 93 ਵਰਗ ਵਿਚ ਧੂੰਆਂਧਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਚੋ ਪਹਿਲਾ ਸਥਾਨ ਹਾਸਿਲ ਕੀਤਾ ਹੈ। ਖਿਡਾਰੀ ਅਜੈਵੀਰ ਸਿੰਘ ਨੇ ਇਹ ਮਾਣਮੱਤੀ ਉਪਲਬਧੀ ਨਾਲ ਆਪਣੇ ਮਾਤਾ ਪਿਤਾ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਮਾਣ ਵਧਾਇਆ ਹੈ। ਹੁਣ ਇਹ ਖਿਡਾਰੀ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣ ਲਈ ਨਵੰਬਰ ਮਹੀਨੇ ਵਿਚ ਮੋਹਾਲੀ ਵਿਖੇ ਜਾਵੇਗਾ। ਖਿਡਾਰੀ ਅਜੈਵੀਰ ਸਿੰਘ ਤੋ ਰਾਜ ਪੱਧਰੀ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਦੀ ਆਸ ਹੈ। ਅਜੈਵੀਰ ਸਿੰਘ ਦੇ ਪਿਤਾ ਸਾਬਕਾ ਸਰਪੰਚ ਨਰਿੰਦਰ ਸਿੰਘ ਬਾਹਮਣ ਮਾਜਰਾ ਨੇ ਆਪਣੇ ਪੁੱਤਰ ਦੀ ਇਸ ਮਾਣ ਮੱਤੀਂ ਪ੍ਰਾਪਤੀ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਰਾਜ ਪੱਧਰੀ ਖੇਡਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਅਜੈਵੀਰ ਸਿੰਘ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਟਿੱਬਾ ਨੰਗਲ ਦੇ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਅਤੇ ਪਿੰਡ ਬਾਹਮਣਮਾਜਰਾ ਦੇ ਮੋਹਤਬਰਾਂ ਨੇ ਅਜੈਵੀਰ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਤੇ ਵਧਾਈ ਦਿੰਦਿਆਂ ਰਾਜ ਪੱਧਰੀ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ।
ਪਿਛਲੀ ਖ਼ਬਰ ਪਚਰੰਡੇ ਤੋਂ ਝੱਜ ਤੇ ਸਾਖਪੁਰ ਤੱਕ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ ਤੇ ਜਾਰੀ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਬਲਾਕ ਨੂਰਪੁਰ ਬੇਦੀ ਦੇ ਕ੍ਰਿਕਟ ਮੁਕਾਬਲੇ ਸ਼ਾਨੋ - ਸ਼ੌਕਤ ਨਾਲ ਹੋਏ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।